
2027 ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਵਿੱਚ ਘਮਸਾਣ ਮੱਚਿਆ ਹੋਇਆ ਹੈ, ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ, ਮਾਇਆਵਤੀ ਨੇ 3 ਸਤੰਬਰ, 2026 ਨੂੰ ਆਕਾਸ਼ ਨੂੰ ਰਾਸ਼ਟਰੀ ਕਨਵੀਨਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਹੁਣ, ਉਨ੍ਹਾਂ ਨੇ ਆਕਾਸ਼ ਨੂੰ ਬਸਪਾ ਦੀ ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾ ਦਿੱਤਾ ਹੈ।
ਦਰਅਸਲ, ਆਕਾਸ਼ ਆਨੰਦ ਦੇ ਸਹੁਰੇ, ਸਾਬਕਾ ਰਾਜ ਸਭਾ ਮੈਂਬਰ ਅਸ਼ੋਕ ਸਿਧਾਰਥ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਮਾਇਆਵਤੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਸਮੇਂ ਸਿਰ ਫੈਸਲਾ ਲਿਆ ਹੁੰਦਾ ਤਾਂ ਆਕਾਸ਼ ਨਾਲ ਅਜਿਹਾ ਨਾ ਹੁੰਦਾ।



