टॉप न्यूज़

ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਫੈਸਲਾ

CM ਮਾਨ ਅਤੇ ਹਰਪਾਲ ਚੀਮਾ ਨੂੰ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਅਹਿਮ 10 ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਵਿੱਚ ਸ਼ਾਮਲ ਕੀਤਾ ਹੈ।
ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਵਿੱਚ ਪਾਰਟੀ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦਾ ਪੰਜਾਬ ’ਚ ਵੱਡਾ ਚਿਹਰਾ ਹਨ, ਜਿਨ੍ਹਾਂ ਉਤੇ ਪੰਜਾਬ ਚੋਣਾਂ ਦੀ ਅਹਿਮ ਜ਼ਿੰਮੇਵਾਰੀ ਟਿਕੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਅਤੇ ਵਿਭਵ ਕੁਮਾਰ ਨੂੰ 23 ਮੈਂਬਰੀ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ, “ਆਮ ਆਦਮੀ ਪਾਰਟੀ ਦੀ 15ਵੀਂ ਰਾਸ਼ਟਰੀ ਕੌਂਸਲ ਦੀ ਮੀਟਿੰਗ ਬੁੱਧਵਾਰ ਸ਼ਾਮ ਨੂੰ ਵਰਚੁਅਲ ਤਰੀਕੇ ਨਾਲ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਦੇਸ਼ ਭਰ ਤੋਂ ਕੁੱਲ 330 ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣਿਆ ਗਿਆ। ਪੰਕਜ ਗੁਪਤਾ ਨੂੰ ਰਾਸ਼ਟਰੀ ਸਕੱਤਰ ਚੁਣਿਆ ਗਿਆ, ਜਦਕਿ ਐਨ.ਡੀ. ਗੁਪਤਾ ਨੂੰ ਮੁੜ ਖਜ਼ਾਨਚੀ ਚੁਣਿਆ ਗਿਆ।”
ਰਾਸ਼ਟਰੀ ਕੌਂਸਲ ਦੀ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੇ ਮੈਂਬਰਾਂ ਨੂੰ ਸੰਬੋਧਨ ਕੀਤਾ। ਪਾਰਟੀ ਸੂਤਰਾਂ ਨੇ ਦੱਸਿਆ, “ਆਪਣੇ ਸੰਬੋਧਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਪਾਰਟੀ ਮੈਂਬਰਾਂ ਨੂੰ ਖਾਸ ਤੌਰ ‘ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ ਦਿੱਤੀ।” ਰਾਸ਼ਟਰੀ ਕੌਂਸਲ ਦੀ ਮੀਟਿੰਗ ਦੌਰਾਨ 23 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਦਾ ਗਠਨ ਵੀ ਕੀਤਾ ਗਿਆ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!