टॉप न्यूज़

ਬਰਨਾਲਾ ‘ਚ ਚਾਚੀ ਨੇ ਬੱਚੇ ਨੂੰ ਗਰਮ ਤਵੇ-ਚਿਮਟੇ ਨਾਲ ਕੁੱਟਿਆ

ਮਾਂ ਦੀ ਹੋ ਚੁੱਕੀ ਹੈ ਮੌਤ

ਬਰਨਾਲਾ ਨੇੜਲੇ ਪਿੰਡ ਸੰਘੇੜਾ ਵਿੱਚ ਇੱਕ ਮਹਿਲਾ ਵੱਲੋਂ ਗੋਦ ਲਏ 5 ਸਾਲਾ ਬੱਚੇ ਦੀ ਗਰਮ ਤਵੇ, ਲੋਹੇ ਦੇ ਚਿਮਟੇ ਅਤੇ ਡੰਡਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੱਚਾ ਸਰੀਰ ’ਤੇ ਡੂੰਘੇ ਜ਼ਖਮਾਂ ਅਤੇ ਸੜਨ ਦੇ ਨਿਸ਼ਾਨਾਂ ਨਾਲ ਸਕੂਲ ਪਹੁੰਚਿਆ।

ਪਟਿਆਲਾ ਦੀ ਸਮਾਜਸੇਵੀ ਸੰਸਥਾ ‘ਆਪਣਾ ਫਰਜ਼ ਸੇਵਾ ਸੋਸਾਇਟੀ’ ਦੇ ਮੁਖੀ ਜਥੇਦਾਰ ਸਤਪਾਲ ਸਿੰਘ ਪਾਲ ਖਰੌੜ ਆਪਣੀ ਟੀਮ ਸਮੇਤ ਪਿੰਡ ਪਹੁੰਚੇ। ਉਨ੍ਹਾਂ ਨੇ ਪੰਚਾਇਤ, ਪਿੰਡ ਵਾਸੀਆਂ, ਪੁਲਿਸ ਅਤੇ ਬਾਲ ਵਿਕਾਸ ਵਿਭਾਗ ਦੀ ਮਦਦ ਨਾਲ ਬੱਚੇ ਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ।

ਬੱਚੇ ਦੇ ਪਿਤਾ ਮੂਲ ਚੰਦ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਵੱਡੇ ਭਰਾ ਦੀਆਂ ਚਾਰ ਧੀਆਂ ਹਨ ਅਤੇ ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸੀ। ਇਸ ਕਾਰਨ ਲਗਭਗ ਢਾਈ ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਨੂੰ ਵੱਡੇ ਭਰਾ ਨੂੰ ਗੋਦ ਦੇ ਦਿੱਤਾ ਸੀ। ਪਿਤਾ ਨੇ ਦੱਸਿਆ ਕਿ ਉਹ ਸਵੇਰੇ ਮਜ਼ਦੂਰੀ ਲਈ ਚਲੇ ਜਾਂਦੇ ਸਨ ਅਤੇ ਦੇਰ ਸ਼ਾਮ ਵਾਪਸ ਆਉਂਦੇ ਸਨ। ਇਸ ਕਾਰਨ ਉਨ੍ਹਾਂ ਨੂੰ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।

ਮਾਸੂਮ ਬੱਚੇ ਨੇ ਦੱਸਿਆ ਕਿ ਉਸ ਦੀ ਚਾਚੀ ਉਸ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਦੀ ਸੀ ਅਤੇ ਗਰਮ ਤਵੇ ਤੇ ਚਿਮਟੇ ਨਾਲ ਦਾਗਦੀ ਸੀ। ਕਈ ਵਾਰ ਉਸ ਨੂੰ ਤੇਜ਼ ਧੁੱਪ ਵਿੱਚ ਹੱਥਾਂ ਵਿੱਚ ਪਾਣੀ ਦੀ ਭਾਰੀ ਬੋਤਲ ਫੜਾ ਕੇ ਘੰਟਿਆਂ ਤੱਕ ਖੜ੍ਹਾ ਰੱਖਿਆ ਜਾਂਦਾ ਸੀ। ਬੱਚੇ ਦੇ ਪਿਤਾ ਨੇ ਮੁਲਜ਼ਮ ਮਹਿਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਸਿਟੀ-1 ਬਰਨਾਲਾ ਦੇ ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਹਸਪਤਾਲ ਤੋਂ ਵਿਸਥਾਰਪੂਰਵਕ ਮੈਡੀਕਲ ਰਿਪੋਰਟ ਹਾਸਲ ਕਰਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮ ਮਹਿਲਾ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!