टॉप न्यूज़

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ‘ਚ ਖਾਸ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਇਸ ਮੌਕੇ ‘ਤੇ ਦਰਬਾਰ ਨੂੰ ਬਹੁਤ ਸੋਹਣੇ-ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਦਰਬਾਰ ਸਾਹਿਬ ਤੋਂ ਪੁਰਾਤਨ ਪਰੰਪਰਾ ਦੇ ਮੁਤਾਬਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਵੱਡੀਆਂ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ।

ਨਾਲ ਹੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿੱਚ ਜਲੌ ਸਜਾਏ ਜਾਣਗੇ। ਰਾਤ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਬਦ ਵਿਚਾਰ ਅਤੇ ਕੀਰਤਨ ਸਮਾਗਮ ਹੋਵੇਗਾ। ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!