टॉप न्यूज़

ਲੁਧਿਆਣਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ

ਲੁਧਿਆਣਾ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਅੱਜ ਈਮੇਲ ਦੇ ਜਰਿਏ ਅਦਾਲਤ ਦੇ ਅਹਾਤੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਰਾਸ਼ਟਰੀ ਲੋਕ ਅਦਾਲਤ ਸੈਸ਼ਨ ਦੌਰਾਨ ਆਈ। ਸੂਚਨਾ ਮਿਲਣ ‘ਤੇ, ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ, ਅਤੇ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੇ ਪੂਰੇ ਅਹਾਤੇ ਦੀ ਪੂਰੀ ਤਲਾਸ਼ੀ ਸ਼ੁਰੂ ਕਰ ਦਿੱਤੀ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਦਾ ਅਧਿਕਾਰਤ ਈਮੇਲ ਤੇ 12 ਸਤੰਬਰ ਨੂੰ, deniseseward01@gmail.com ਤੋਂ ਪ੍ਰਾਪਤ ਹੋਇਆ। ਈਮੇਵ ਭੇਜਣ ਵਾਲੇ ਨੇ ਆਪਣੀ ਪਛਾਣ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ) ਨਾਲ ਜੁੜਿਆ ਹੋਇਆ ਦੱਸਿਆ ਹੈ। ਈਮੇਲ ਵਿੱਚ ਦੁਪਹਿਰ ਬੰਬ ਧਮਾਕਾ ਕਰਨ ਦੀ ਗੱਲ ਕੀਤੀ ਗਈ ਹੈ।

ਇਸ ਧਮਕੀ ਭਰੀ ਈਮੇਲ ਵਿੱਚ ਨਾ ਸਿਰਫ਼ ਲੁਧਿਆਣਾ ਜ਼ਿਲ੍ਹਾ ਅਦਾਲਤ ਅਤੇ ਲੋਕ ਅਦਾਲਤ ਹੀ ਨਹੀਂ, ਸਗੋਂ ਮੋਹਾਲੀ-ਹਲਵਾਰਾ ਹਵਾਈ ਅੱਡੇ ‘ਤੇ ਵੀ ਹਮਲਾ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਵਿੱਚ ਕੁਝ ਰਾਜਨੀਤਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਵੀ ਧਮਕੀ ਦਿੱਤੀ ਗਈ ਹੈ।

ਧਮਕੀ ਮਿਲਣ ਤੋਂ ਤੁਰੰਤ ਬਾਅਦ, ਲੁਧਿਆਣਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਤੁਰੰਤ ਜੱਜਾਂ, ਅਦਾਲਤੀ ਸਟਾਫ਼, ਵਕੀਲਾਂ ਅਤੇ ਉੱਥੇ ਮੌਜੂਦ ਆਮ ਲੋਕਾਂ ਦੀ ਸੁਰੱਖਿਆ ਦੇ ਹੁਕਮ ਦਿੱਤੇ। ਉਨ੍ਹਾਂ ਇਮਾਰਤ ਲਈ ਸਖ਼ਤ ਸੁਰੱਖਿਆ ਉਪਾਅ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!