टॉप न्यूज़
ਜਲਾਲਾਬਾਦ ਸਕੂਲ ਨੂੰ ਬੰਬ ਨਾਲ ਉਡਾਓਣ ਦੀ ਧਮਕੀ

ਜਲਾਲਾਬਾਦ ਤੋਂ ਵੱਡੀ ਖਬਰ ਆ ਰਹੀ ਹੈ। ਇਥੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ।
ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਕੂਲਾਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਨਿੱਜੀ ਸਕੂਲਾਂ ਨੂੰ ਮਿਲੀ ਇਸ ਧਮਕੀ ਕਾਰਨ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR




