टॉप न्यूज़

ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

150 ਪਰਿਵਾਰਾਂ ਨੇ ਫੜਿਆ ‘ਆਪ’ ਦਾ ਹੱਥ

ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਰਾਣੀਪੁਰ ਵਿੱਚ ਗੁੱਜਰ ਭਾਈਚਾਰੇ ਨਾਲ ਸਬੰਧਤ ਕਰੀਬ 150 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਿੰਡ ਵਿੱਚ ਹੋਏ ਇਸ ਸਮਾਗਮ ਦੌਰਾਨ ਗੁੱਜਰ ਭਾਈਚਾਰੇ ਦੇ ਪਰਿਵਾਰਾਂ ਨੇ ਪਿੰਡ ਰਾਣੀਪੁਰ ਦੇ ਚੇਅਰਮੈਨ ਬਰਸਾਤ ਅਲੀ ਗੁੱਜਰ ਦੀ ਅਗਵਾਈ ਹੇਠ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਜਾਨਪੁਰ ਹਲਕਾ ਇੰਚਾਰਜ ਡਾ. ਸਵਰਨ ਸਲਾਰੀਆ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਜੁੜਨ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਵਿਸਥਾਰ ਹੋਇਆ ਹੈ।
ਡਾ. ਸਲਾਰੀਆ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਨਵੇਂ ਮੈਂਬਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੁੱਜਰ ਭਾਈਚਾਰੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਨਵੇਂ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਸੁਜਾਨਪੁਰ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਹਲਕੇ ਵਿੱਚ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਨੂੰ ਅੱਗੇ ਵਧਾਇਆ ਜਾਵੇਗਾ।
ਸਮਾਗਮ ਦੌਰਾਨ ਡਾ. ਸਵਰਨ ਸਲਾਰੀਆ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪੇ ਅਤੇ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁੱਜਰ ਭਾਈਚਾਰੇ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੀ ਡਾ. ਸਵਰਨ ਸਲਾਰੀਆ ਦਾ ਧੰਨਵਾਦ ਕੀਤਾ।
ਰਾਣੀਪੁਰ ਵਿੱਚ ਹੋਈ ਇਹ ਸ਼ਮੂਲੀਅਤ ਸੁਜਾਨਪੁਰ ਹਲਕੇ ਦੀ ਸਥਾਨਕ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਰੀਬ 150 ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਸਮਾਗਮ ਵਿੱਚ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਇਸ ਨੂੰ ਸੰਗਠਨ ਦੇ ਵਿਸਥਾਰ ਨਾਲ ਜੋੜਦਿਆਂ ਅੱਗੇ ਵੀ ਲੋਕਾਂ ਨਾਲ ਸੰਪਰਕ ਵਧਾਉਣ ਦੀ ਗੱਲ ਕਹੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!