
ਹਿਮਾਚਲ ਪ੍ਰਦੇਸ਼ ਵਿੱਚ ਖਰਾਬ ਮੌਸਮ ਨੂੰ ਦੇਖਦੇ ਹੋਏ ਭਰਮੌਰ ਪ੍ਰਸ਼ਾਸਨ ਨੇ ਮਣਿਮਹੇਸ਼ ਯਾਤਰਾ ਨੂੰ ਫਿਲਹਾਲ ਅਸਥਾਈ ਤੌਰ ’ਤੇ ਰੋਕ ਦਿੱਤਾ ਹੈ। ਮਣਿਮਹੇਸ਼ ਅਤੇ ਗੌਰੀਕੁੰਡ ਇਲਾਕੇ ਵਿੱਚ ਮੀਂਹ ਦੇ ਨਾਲ ਉੱਚੇ ਪਹਾੜਾਂ ’ਤੇ ਹਲਕੀ ਬਰਫਬਾਰੀ ਹੋਣ ਤੋਂ ਬਾਅਦ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ।
ਸਥਾਨਕ ਪ੍ਰਸ਼ਾਸਨ ਅਨੁਸਾਰ, ਭਰਮੌਰ ਦੇ ਹੇਠਲੇ ਇਲਾਕਿਆਂ ਵਿੱਚ ਮੀਂਹ ਪਿਆ, ਜਦਕਿ ਉੱਚੀਆਂ ਚੋਟੀਆਂ ‘ਤੇ ਅੱਜ ਸਵੇਰ ਤੋਂ ਹੀ ਹਲਕੀ ਬਰਫ਼ਬਾਰੀ ਹੋ ਰਹੀ ਹੈ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਫਿਲਹਾਲ ਯਾਤਰਾ ਰੋਕਣ ਦਾ ਫੈਸਲਾ ਕੀਤਾ ਹੈ। ਮੌਸਮ ਸਾਫ਼ ਹੋਣ ‘ਤੇ ਯਾਤਰਾ ਦੁਬਾਰਾ ਸ਼ੁਰੂ ਕੀਤੀ ਜਾਵੇਗੀ।




