टॉप न्यूज़

ਲੁਧਿਆਣਾ ਪੁਲਿਸ ਨੇ ਰਵਨੀਤ ਬਿੱਟੂ ਨੂੰ ਲਿਆ ਹਿਰਾਸਤ ‘ਚ

ਪੀ.ਏ.ਯੂ. (PAU) ਦੇ ਮੈਦਾਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਠੀਕ ਪਹਿਲਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੀ.ਏ.ਯੂ. ਦੇ ਗੇਟ ਨੰਬਰ 8 ਦੇ ਬਾਹਰ ਮੁੱਖ ਮੰਤਰੀ ਲਈ ਟਮਾਰਟਰ ਅਤੇ ਆਂਡੇ ਲੈ ਕੇ ਪੁੱਜੇ।
ਪੀ.ਏ.ਯੂ. ਦੇ ਗੇਟ ਨੰਬਰ 8 ਦੇ ਬਾਹਰ ਬੁਲਾਈ ਗਈ ਪ੍ਰੈੱਸ ਕਾਨਫਰੰਸ ਵਿੱਚ ਬਿੱਟੂ ਨੇ ਕਿਹਾ ਕਿ ਉਹ ਬਾਕੀ ਬਚੇ ਆਂਡੇ ਅਤੇ ਟਮਾਟਰ ਵੀ ਲੈ ਕੇ ਆਏ ਹਨ, ਜੋ ਉਨ੍ਹਾਂ ਦੇ ਪਾਰਟੀ ਵਰਕਰਾਂ ਨੇ ਕੱਲ੍ਹ ਉਨ੍ਹਾਂ ਦੇ ਕਾਫ਼ਲੇ ਉਤੇ ਸੁੱਟੇ ਸਨ।
ਇਸ ਦੌਰਾਨ ਲੁਧਿਆਣਾ ਪੁਲਿਸ ਨੇ ਬਿੱਟੂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਦੇ ਕਾਫਲੇ ਦਾ ਵਿਰੋਧ ਕਰਨ ਮੌਕੇ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਬਿੱਟੂ ਨੇ ਆਖਿਆ ਹੈ ਕਿ ਹਿਰਾਸਤਾਂ ਅਤੇ ਪਰਚਿਆਂ ਨਾਲ ਲੋਕਾਂ ਦੀ ਆਵਾਜ਼ ਨਹੀਂ ਰੁਕ ਸਕਦੀ। ਅੱਜ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ, ਪਰ ਸਾਡੇ ਹੌਸਲੇ ਬੁਲੰਦ ਹਨ।
ਇਸ ਤੋਂ ਪਹਿਲਾਂ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਯਾਤਰਾ ਦਾ ਸੱਤਾਧਾਰੀ ਪਾਰਟੀ ‘ਆਪ’ ਵੱਲੋਂ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਸੱਤਾਧਾਰੀ ਪਾਰਟੀ ਨੇ ਭਾਜਪਾ ਯਾਤਰਾ ਵਿੱਚ ਅੜਿੱਕੇ ਡਾਹੁਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੂੰ ਵੀ ਅਜਿਹੇ ਹੀ ਨਤੀਜੇ ਭੁਗਤਣੇ ਪੈਣਗੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!