
ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਉਸ ਵੇਲੇ ਹਲਚਲ ਵਧ ਗਈ, ਜਦੋਂ ਪਾਰਟੀ ਦੇ ਆਗੂ ਕੁਲਜੀਤ ਸਿੰਘ ਨਾਗਰਾ ਅਤੇ ਭਾਰਤ ਭੂਸ਼ਨ ਆਸ਼ੂ ਦੀ ਸਿਹਤ ਵਿਗੜ ਗਈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧ ਰਹੇ ਸਨ। ਇਸੇ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸਖ਼ਤੀ ਕੀਤੀ ਗਈ।
ਹਾਲਾਤ ਉਸ ਸਮੇਂ ਹੋਰ ਤਣਾਅਪੂਰਨ ਹੋ ਗਏ, ਜਦੋਂ ਪ੍ਰਦਰਸ਼ਨ ਵਿੱਚ ਮੌਜੂਦ ਨਾਗਰਾ ਅਤੇ ਆਸ਼ੂ ਦੀ ਤਬੀਅਤ ਅਚਾਨਕ ਵਿਗੜਨ ਦੀ ਜਾਣਕਾਰੀ ਸਾਹਮਣੇ ਆਈ। ਦੋਵਾਂ ਆਗੂਆਂ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਮੌਕੇ ‘ਤੇ ਮੌਜੂਦ ਵਰਕਰਾਂ ਅਤੇ ਆਗੂਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
ਕਾਂਗਰਸ ਦਾ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਸੀ। ਪਾਰਟੀ ਆਗੂਆਂ ਨੇ ਸਰਕਾਰ ‘ਤੇ ਲੋਕਾਂ ਦੀ ਆਵਾਜ਼ ਨਾ ਸੁਣਨ ਦੇ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਧੱਕਾ-ਮੁੱਕੀ ਅਤੇ ਤਣਾਅ ਵਾਲਾ ਮਾਹੌਲ ਵੀ ਦੇਖਣ ਨੂੰ ਮਿਲਿਆ।
EDITED BY- HARLEEN KAUR




