
ਲੁਧਿਆਣਾ ਵਿੱਚ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲਿਆਂ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ। ਜਨਵਰੀ ਤੋਂ ਹੁਣ ਤੱਕ ਦੇ ਅੰਕੜਿਆਂ ਨੇ ਸਿਹਤ ਪ੍ਰਬੰਧਾਂ ਨੂੰ ਹੋਰ ਸਰਗਰਮ ਕਰ ਦਿੱਤਾ ਹੈ। ਸਿਵਲ ਸਰਜਨ ਰਮਨਦੀਪ ਆਹਲੂਵਾਲੀਆ ਮੁਤਾਬਕ ਸਵਾਈਨ ਫਲੂ ਦੇ 90 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਡੇਂਗੂ ਦੇ ਕਰੀਬ 40 ਮਾਮਲੇ ਦਰਜ ਹੋਏ ਹਨ। ਸਿਹਤ ਵਿਭਾਗ ਅਨੁਸਾਰ ਇਹ ਅੰਕੜੇ ਜਨਵਰੀ ਤੋਂ ਹੁਣ ਤੱਕ ਦੇ ਹਨ।
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਟੈਸਟਿੰਗ ਦੀ ਪ੍ਰਕਿਰਿਆ ਤੇਜ਼ ਕੀਤੀ ਗਈ ਹੈ। ਨਮੂਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜੇ ਜਾਂਦੇ ਹਨ, ਜਿੱਥੋਂ ਰਿਪੋਰਟ ਮਿਲਦੀ ਹੈ। ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਵੱਖ-ਵੱਖ ਹਸਪਤਾਲਾਂ ਵਿੱਚ ਡੇਂਗੂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਮਾਰੀ ਦੇ ਲੱਛਣ ਨਜ਼ਰ ਆਉਣ ‘ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ ਗਈ ਹੈ।
ਸਿਹਤ ਵਿਭਾਗ ਦੀ ਨਿਗਰਾਨੀ ਅਤੇ ਵਧਾਈ ਗਈ ਟੈਸਟਿੰਗ ਦੇ ਵਿਚਕਾਰ ਹੁਣ ਲੋਕਾਂ ਦੀ ਸਾਵਧਾਨੀ ਵੀ ਅਹਿਮ ਹੈ, ਤਾਂ ਜੋ ਡੇਂਗੂ ਅਤੇ ਸਵਾਈਨ ਫਲੂ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਕਦਮ ਚੁੱਕੇ ਜਾ ਸਕਣ।
EDITED BY- HARLEEN KAUR



