
ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖਬਰ ਆਈ ਹੈ। ਪੰਜਾਬ ਸਰਕਾਰ ਵੱਲੋਂ 8 ਫੀਸਦੀ ਡੀਏ. (DA) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ DA ਵਿੱਚ 8 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀ ਮੀਟਿੰਗ ਵਿਚ ਇਸ ਸਬੰਧੀ ਸਹਿਮਤੀ ਬਣੀ ਸੀ।
ਹੁਣ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੀਟਿੰਗ ਵਿਚ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੁੱਲ 8 ਫੀਸਦੀ ਡੀਏ ਵਧਾਉਣ ਦਾ ਫੈਸਲਾ ਹੋਇਆ ਸੀ। ਇਸ ਵਿੱਚ 4 ਫੀਸਦੀ ਦੀ ਇੱਕ ਕਿਸ਼ਤ ਅਤੇ 4 ਫੀਸਦੀ ਦੀ ਦੂਜੀ ਕਿਸ਼ਤ ਸ਼ਾਮਲ ਹੈ। ਪਹਿਲੀ 4 ਫੀਸਦੀ ਕਿਸ਼ਤ ਸਤੰਬਰ ਦੀ ਤਨਖਾਹ ਨਾਲ ਦਿੱਤੀ ਜਾਵੇਗੀ। ਦੂਜੀ 4 ਫੀਸਦੀ ਕਿਸ਼ਤ ਅਕਤੂਬਰ ਦੀ ਤਨਖਾਹ ਨਾਲ ਦੇਣ ਦੀ ਜਾਣਕਾਰੀ ਹੈ।
ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਲੰਬੇ ਸਮੇਂ ਤੋਂ ਡੀਏ ਅਤੇ ਹੋਰ ਮੰਗਾਂ ਦਾ ਮੁੱਦਾ ਚੁੱਕਿਆ ਹੋਇਆ ਸੀ। ਹੁਣ ਸਰਕਾਰ ਵੱਲੋਂ 8 ਫੀਸਦੀ ਡੀਏ ਵਾਧੇ ਦਾ ਫੈਸਲਾ ਕੀਤਾ ਗਿਆ ਸੀ। ਇਸ ਵਾਧੇ ਨਾਲ ਕੁੱਲ ਡੀਏ 50 ਫੀਸਦੀ ਹੋ ਜਾਵੇਗਾ। ਰਿਪੋਰਟ ਵਿੱਚ ਦੱਸਿਆ ਗਿਆ ਕਿ 4 ਫੀਸਦੀ ਦੀਆਂ ਦੋ ਕਿਸ਼ਤਾਂ ਰਾਹੀਂ ਇਹ ਵਾਧਾ ਲਾਗੂ ਕੀਤਾ ਜਾਵੇਗਾ। ਸਰਕਾਰ ਨੇ ਇਸ ਫੈਸਲੇ ਨਾਲ ਕਰੀਬ 248 ਕਰੋੜ ਰੁਪਏ ਦੇ ਵਾਧੂ ਵਿੱਤੀ ਬੋਝ ਦੀ ਜਾਣਕਾਰੀ ਦਿੱਤੀ ਹੈ।
ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ’ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।
EDITED BY- HARLEEN KAUR




