
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ।
ਇਸ ਤੋਂ ਪਹਿਲਾਂ, ਨਿਰੰਜਨ ਸਿੰਘ ਨੇ ਕਿਹਾ, “ਮੈਨੂੰ ਸੇਵਾਮੁਕਤ ਹੋਏ 5-6 ਸਾਲ ਹੋ ਗਏ ਹਨ। ਸਾਰੀਆਂ ਪਾਰਟੀਆਂ ਕਹਿ ਚੁੱਕਿਆਂ ਹਨ ਕਿ ਉਹ ਨਸ਼ਾ ਖਤਮ ਕਰ ਦੇਣਗੇ, ਪਰ ਨਸ਼ਾ ਖਤਮ ਨਹੀਂ ਹੋਇਆ। ਪੰਜਾਬ ਵਿੱਚ ਬਦਲਾਅ ਹੋਣਾ ਚਾਹੀਦਾ ਹੈ।”
ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ, ਲਗਭਗ 6 ਹਜ਼ਾਰ ਕਰੋੜ ਰੁਪਏ ਦੇ ਮਸ਼ਹੂਰ ਡਰੱਗ ਕੇਸ ਦੀ ਜਾਂਚ ਕੀਤੀ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਮਜੀਠੀਆ ਦੀ ਪੁੱਛਗਿੱਛ ਤੋਂ ਥੋੜ੍ਹੀ ਦੇਰ ਬਾਅਦ ਹੀ ਨਿਰੰਜਨ ਸਿੰਘ ਦੇ ਤਬਾਦਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।



