टॉप न्यूज़

ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

ਸੀਨੀਅਰ ਆਗੂ ਅਕਾਲੀ ਦਲ ’ਚ ਹੋਇਆ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ, ਦੱਸ ਦੇਈਏ ਕਿ ਕਈ ਸੀਨੀਅਰ ਆਗੂ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਜਿਸਦੇ ਚੱਲਦੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਰੰਧਾਵਾ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਨਾਲ ਇਲਾਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਤਬਦੀਲੀ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਪੰਜਾਬ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਕਿਸੇ ਸਥਾਨਕ ਸਿਆਸੀ ਚਿਹਰੇ ਦਾ ਪਾਰਟੀ ਬਦਲਣਾ ਖੇਤਰੀ ਸਿਆਸਤ ਵਿੱਚ ਮਹੱਤਵ ਰੱਖਦਾ ਹੈ। ਪੰਜਾਬ ਦੀ ਸਿਆਸਤ ਵਿੱਚ ਪਾਰਟੀਆਂ ਦਰਮਿਆਨ ਆਗੂਆਂ ਦੀਆਂ ਬਦਲਦੀਆਂ ਵਫ਼ਾਦਾਰੀਆਂ ਦਾ ਦੌਰ ਜਾਰੀ ਹੈ। ਇਸੇ ਵਿਚਕਾਰ ਫਤਿਹਗੜ੍ਹ ਚੂੜੀਆਂ ਤੋਂ ਭਾਜਪਾ ਨਾਲ ਜੁੜੇ ਬਿਕਰਮਜੀਤ ਸਿੰਘ ਰੰਧਾਵਾ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਬਿਕਰਮਜੀਤ ਸਿੰਘ ਰੰਧਾਵਾ ਨੂੰ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਦੇ ਹਲਕਾ ਇੰਚਾਰਜ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ। ਰੰਧਾਵਾ ਦੇ ਅਕਾਲੀ ਦਲ ਵਿੱਚ ਆਉਣ ਨਾਲ ਫਤਿਹਗੜ੍ਹ ਚੂੜੀਆਂ ਦੀ ਸਥਾਨਕ ਸਿਆਸਤ ਵਿੱਚ ਇਸ ਫੈਸਲੇ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਖਾਸ ਤੌਰ ’ਤੇ ਉਨ੍ਹਾਂ ਦਾ ਭਾਜਪਾ ਨਾਲ ਪਹਿਲਾਂ ਰਿਹਾ ਸਿਆਸੀ ਸਬੰਧ ਇਸ ਘਟਨਾਕ੍ਰਮ ਨੂੰ ਹੋਰ ਧਿਆਨ ਖਿੱਚਣ ਵਾਲਾ ਬਣਾਉਂਦਾ ਹੈ।

ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਬਿਕਰਮਜੀਤ ਸਿੰਘ ਰੰਧਾਵਾ ਦੇ ਅਕਾਲੀ ਦਲ ਵਿੱਚ ਆਉਣ ਤੋਂ ਬਾਅਦ ਫਤਿਹਗੜ੍ਹ ਚੂੜੀਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਕਿਸ ਤਰ੍ਹਾਂ ਅੱਗੇ ਵਧਦੀਆਂ ਹਨ। ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਕਿਹੜੀ ਜ਼ਿੰਮੇਵਾਰੀ ਦਿੱਤੀ ਜਾਏਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!