टॉप न्यूज़

ਪੰਜਾਬ ਵਾਸੀਆਂ ‘ਚ ਮੱਚੀ ਤਰਥੱਲੀ, ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਹੁਕਮ ਜਾਰੀ

ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪੰਜਾਬ ਦੇ ਜ਼ਿਲ੍ਹਾ ਜਲੰਧਰ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜਲੰਧਰ ਵਿੱਚ ਅਪਰਾਧੀਆਂ ਦੀ ਪਛਾਣ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਵਿੱਚ 2 ਵੱਡੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਬਿਨਾਂ ਹਾਈ ਸਿਕਿਉਰਟੀ ਰਜਿਸਟਰਡ ਪਲੇਟ (HSRP) ਜਾਂ ਛੇੜਛਾੜ ਵਾਲੀ ਨੰਬਰ ਪਲੇਟ ਦੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਅਤੇ ਸੀ.ਐੱਨ.ਜੀ. (CNG) ਦੇਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤ ਹੁਕਮ ਜਾਰੀ ਕੀਤੇ ਸਨ ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਵਾਹਨ ਉੱਤੇ ਹਾਈ ਸਿਕਿਉਰਟੀ ਨੰਬਰ ਪਲੇਟ ਨਹੀਂ ਹੋਈ ਤਾਂ ਪੈਟਰੋਲ-ਡੀਜ਼ਲ ਨਹੀਂ ਮਿਲੇਗਾ।

ਇਸ ਤੋਂ ਇਲਾਵਾ, ਦੂਜੇ ਹੁਕਮ ਵਿੱਚ ਰੈਸਟੋਰੈਂਟਾਂ, ਢਾਬਿਆਂ, ਮੈਰਿਜ ਹਾਲਾਂ, ਬਾਰਾਂ ਅਤੇ ਕੈਫ਼ਿਆਂ ਵਿੱਚ ਹਥਿਆਰ ਲੈ ਕੇ ਪਹੁੰਚਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਲਈ ਇਨ੍ਹਾਂ ਅਦਾਰਿਆਂ ਦੇ ਮਾਲਕਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਹਥਿਆਰ ਬੈਨ ਦਾ ਬੋਰਡ ਲਗਾਉਣ। ਜੇਕਰ ਕੋਈ ਇਸ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਇਸ ਤੋਂ ਪਹਿਲਾਂ ਇਹ ਹੁਕਮ ਅੰਮ੍ਰਿਤਸਰ ਵਿੱਚ ਵੀ ਦਿੱਤੇ ਜਾ ਚੁੱਕੇ ਹਨ। ਅੰਮ੍ਰਿਤਸਰ ਪੁਲਿਸ ਨੇ ਵੀ ਅਪਰਾਧ ‘ਤੇ ਸਖ਼ਤੀ ਨੂੰ ਲੈ ਕੇ ਕਦਮ ਉਠਾਇਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!