टॉप न्यूज़

ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ

ਚੰਡੀਗੜ੍ਹ ਦੇ ਸੈਕਟਰ 22 ਵਿੱਚ ਸ਼ੁੱਕਰਵਾਰ ਸਵੇਰੇ ਗੋਲੀ ਲੱਗਣ ਕਾਰਨ ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੀ ਮੌਤ ਹੋ ਗਈ। ਉਸ ਦੇ ਪੁੱਤਰ ਉਤੇ ਇਸ ਕਤਲ ਦਾ ਸ਼ੱਕ ਹੈ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਨਿਤਿਨ ਸੈਕਟਰ 22 ਦੇ ਇੱਕ ਕਮਰੇ ਵਿੱਚ ਰਹਿੰਦਾ ਸੀ; ਸਵੇਰੇ ਉਸ ਦੀ ਲਾਸ਼ ਕਮਰੇ ਦੇ ਅੰਦਰ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਸ ਸ਼ੁਰੂ ਕੀਤੀ।
ਮੁੱਢਲੀ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਨਿਤਿਨ ਦੀ ਮੌਤ ਉਸ ਦੀ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ ਲੱਗਣ ਕਾਰਨ ਹੋਈ। ਸੂਤਰਾਂ ਮੁਤਾਬਕ ਉਹ ਹੈੱਡਕੁਆਰਟਰ ਦੀ ਅਕਾਊਂਟਸ ਬ੍ਰਾਂਚ ਵਿੱਚ ਤਾਇਨਾਤ ਸੀ ਅਤੇ ਉਸ ਦੀ ਲਾਸ਼ ਕਮਰੇ ਵਿੱਚ ਤਿੰਨ ਗੋਲੀਆਂ ਦੇ ਜ਼ਖ਼ਮਾਂ ਨਾਲ ਮਿਲੀ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਕੋਈ ਅਧਿਕਾਰਤ ਵੇਰਵੇ ਜਾਰੀ ਨਹੀਂ ਕੀਤੇ ਹਨ; ਮੌਤ ਦਾ ਅਸਲ ਕਾਰਨ ਅਤੇ ਘਟਨਾਕ੍ਰਮ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!