
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸ਼ੁੱਕਰਵਾਰ ਸਵੇਰੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਹਾਈ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੁਰੱਖਿਆ ਵਧਾ ਦਿੱਤੀ ਹੈ।
ਪੀਸੀਆਰ ਦੀਆਂ ਗੱਡੀਆਂ, ਫਾਇਰ ਇੰਜਣ ਅਤੇ ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ। ਬੰਬ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਇਮਾਰਤਾਂ ਵਿੱਚ ਤਲਾਸ਼ੀ ਲੈ ਰਹੀਆਂ ਹਨ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਾਈ ਕੋਰਟ ਕੰਪਲੈਕਸ ਵਿੱਚ ਸ਼ੱਕੀ ਵਸਤੂਆਂ ਅਤੇ ਗੱਡੀਆਂ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ, ਪੁਲਿਸ ਨੂੰ ਇਮਾਰਤਾਂ ‘ਤੇ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਅਤੇ ਕਾਲ ਦੇ ਸਰੋਤ ਬਾਰੇ ਅਧਿਕਾਰਤ ਵੇਰਵੇ ਅਜੇ ਜਾਰੀ ਨਹੀਂ ਕੀਤੇ ਗਏ ਹਨ।
EDITED BY- HARLEEN KAUR




