
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਤੇਜ਼ ਤਰਾਰ ਆਗੂ ਬੀਬੀ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਮਹਿਲਾ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਅਨੁਸਾਰ ਰੂਪ ਕੌਰ ਸੰਧੂ ਵਿਰੁੱਧ ਅਨੁਸ਼ਾਸਨਹੀਣਤਾ ਅਤੇ ਦੁਰਵਿਵਹਾਰ ਦੇ ਦੋਸ਼ਾਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਅਕਾਲੀ ਦਲ ਦੀ ਇਸ ਕਾਰਵਾਈ ਨੇ ਰਾਜਨੀਤਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਰੂਪ ਕੌਰ ਸੰਧੂ ਬਹਿਰੀਨ ਤੋਂ ਪੰਜਾਬ ਪਹੁੰਚੀ ਇੱਕ ਔਰਤ ਦੇ ਮਾਮਲੇ ਬਾਰੇ ਖੁੱਲ੍ਹ ਕੇ ਬੋਲ ਰਹੀ ਹੈ, ਜਿਸ ਨੇ ਸੀਨੀਅਰ ਅਕਾਲੀ ਦਲ ਆਗੂ ਅਤੇ ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਗੰਭੀਰ ਦੋਸ਼ ਲਗਾਏ ਹਨ।
ਡਾ. ਰੂਪ ਕੌਰ ਸੰਧੂ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਸ਼ਿਕਾਇਤਕਰਤਾ ਨੂੰ ਇੱਕ ਜਨਤਕ ਪਲੇਟਫਾਰਮ ਪ੍ਰਦਾਨ ਕੀਤਾ। ਔਰਤ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਆਪਣੀ ਹੱਡਬੀਤੀ ਦੱਸੀ ਅਤੇ ਇਨਸਾਫ਼ ਦੀ ਮੰਗ ਕੀਤੀ। ਬਾਅਦ ਵਿੱਚ ਇਹ ਮਾਮਲਾ ਸੋਸ਼ਲ ਮੀਡੀਆ ਤੋਂ ਪੰਜਾਬ ਦੇ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਤੱਕ ਫੈਲ ਗਿਆ।




