टॉप न्यूज़

ਅੱਜ 4 ਵਜੇ ਤੱਕ ਬੰਦ ਰਹੇਗਾ ਪੰਜਾਬ ਦਾ ਇਹ Main National Highway

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਖ਼ਬਰ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੇ ਅਪਮਾਨ ਦੇ ਵਿਰੋਧ ‘ਚ ਅੱਜ ਲੁਧਿਆਣਾ ਬੰਦ ਰੱਖਿਆ ਜਾ ਰਿਹਾ ਹੈ। 5 ਸਤੰਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਮੂਰਤੀ ‘ਤੇ ਇਤਰਾਜ਼ਯੋਗ ਚੀਜ਼ ਪਾ ਦਿੱਤੀ ਸੀ। ਇਸ ਦਾ ਪਤਾ ਕੱਲ੍ਹ ਸ਼ਾਮ ਨੂੰ ਲੱਗਾ।
3 ਦਿਨਾਂ ਤੱਕ ਵਿਰੋਧ ਵਧਣ ਤੋਂ ਬਾਅਦ ਪੁਲਸ ਨੇ ਮਾਮਲੇ ‘ਚ ਮੰਗਲਵਾਰ ਰਾਤ ਨੂੰ ਦੁਬਾਰਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਗ੍ਰਿਫ਼ਤਾਰ ਨਹੀਂ ਹੁੰਦੇ, ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਸਮਾਜ ਦੀ ਮੁੱਖ ਮੰਗ ਦੋਸ਼ੀ ਦੀ ਤੁਰਤ ਗ੍ਰਿਫ਼ਤਾਰੀ ਅਤੇ ਮੂਰਤੀ ਦੀ ਸੁਰੱਖਿਆ ਵਧਾਉਣਾ ਹੈ।
ਐਸਸੀ ਸਮਾਜ ਦੇ ਲੋਕ ਅੱਜ ਜਲੰਧਰ ਬਾਈਪਾਸ ਚੌਕ ਅਤੇ ਕਈ ਮੁੱਖ ਬਾਜ਼ਾਰਾਂ ‘ਚ ਚੱਕਾ ਜਾਮ ਕਰਨਗੇ। ਜਿਸ ਕਾਰਨ ਪੁਲਸ ਨੇ ਸੁਰੱਖਿਆ ਵਧਾ ਦਿੱਤੀ ਹੈ। ਬਾਈਪਾਸ ਚੌਕ ਬੰਦ ਰਹਿਣ ਦੇ ਨਾਲ-ਨਾਲ NH-44 ‘ਤੇ ਜਾਮ ਲਗਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਨਾਲ ਅੰਮ੍ਰਿਤਸਰ ਤੋਂ ਪਾਣੀਪਤ ਅਤੇ ਦਿੱਲੀ ਤੱਕ ਜਾਣ ਵਾਲੇ ਲੋਕਾਂ ਨੂੰ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬੰਦ ਦੀ ਅਗਵਾਈ ਕਰ ਰਹੇ ਦਲਿਤ ਆਗੂ ਅਤੇ ਭਾਜਪਾ ਦੇ ਸਾਬਕਾ ਪਾਰਸ਼ਦ ਚੌਧਰੀ ਯਸ਼ਪਾਲ ਨੇ ਕਿਹਾ ਕਿ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੁਧਿਆਣਾ ਬੰਦ ਰਹੇਗਾ। ਉਨ੍ਹਾਂ ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਨਾਲ ਹੀ ਨੌਜਵਾਨਾਂ ਨੂੰ ਲੋੜੀਂਦੀਆਂ ਸੇਵਾਵਾਂ ‘ਚ ਕਿਸੇ ਵੀ ਕਿਸਮ ਦੀ ਰੁਕਾਵਟ ਨਾ ਪਾਉਣ ਲਈ ਕਿਹਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!