
ਫਾਜ਼ਿਲਕਾ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਸਕੂਲ ਖਾਲੀ ਕਰਵਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਲੈ ਜਾਣ ਲਈ ਕਿਹਾ ਗਿਆ।
ਪੁਲਿਸ ਵੱਲੋਂ ਸਾਰੇ ਪ੍ਰਭਾਵਿਤ ਸਕੂਲਾਂ ਵਿੱਚ ਸੁਰੱਖਿਆ ਜਾਂਚ (Search Operation) ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਾਈਬਰ ਸੈੱਲ ਦੀ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਭੇਜੀ ਗਈ।




