टॉप न्यूज़
AAP ਛੱਡ ਅਕਾਲੀ ਦਲ ‘ਚ ਸ਼ਾਮਿਲ ਹੋਏ ਇਹ ਲੀਡਰ

ਅਕਾਲੀ ਦਲ-ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਆਪ ਆਗੂਆਂ ਸਣੇ ਰਾਜਾਸਾਂਸੀ ਹਲਕੇ ਨਾਲ ਸਬੰਧਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਰਾਜਾਸਾਂਸੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਜਗਜੋਤ ਸਿੰਘ ਖਾਲਸਾ ਅਕਾਲੀ ਦਲ-ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ।
ਇਸ ਤੋਂ ਇਲਾਵਾ ਰਾਜਾਸਾਂਸੀ ਦੇ ਦਿਲਬਾਗ ਸਿੰਘ ਕੋਹਾਲੀ ਨੇ ਵੀ ਪਾਰਟੀ ਜੁਆਇਨ ਕੀਤੀ। ਦਿਲਬਾਗ ਸਿੰਘ ਨੇ ਕਰੀਬ 14 ਸਾਲ ਆਮ ਆਦਮੀ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ ਹੈ।
ਰਿਟਾਇਰਡ PCS ਅਧਿਕਾਰੀ ਅਤੇ ਸਾਬਕਾ SDM ਮਨਜੀਤ ਸਿੰਘ ਰਾਜਲਾ ਅਤੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਲਖਬੀਰ ਸਿੰਘ ਥਾਬਲਾ ਨੇ ਵੀ ਅਕਾਲੀ ਦਲ-ਵਾਰਿਸ ਪੰਜਾਬ ਵਿੱਚ ਸ਼ਮੂਲੀਅਤ ਕੀਤੀ।
ਇਨ੍ਹਾਂ ਜੁਆਇਨਿੰਗਾਂ ਨੂੰ ਪਾਰਟੀ ਲਈ ਰਾਜਾਸਾਂਸੀ ਹਲਕੇ ਵਿੱਚ ਇੱਕ ਅਹਿਮ ਸਿਆਸੀ ਵਾਧੇ ਵਜੋਂ ਦੇਖਿਆ ਜਾ ਰਿਹਾ ਹੈ।
EDITED BY- HARLEEN KAUR




