
ਆਮ ਆਦਮੀ ਪਾਰਟੀ (AAP) ਕੱਲ੍ਹ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 19 ਸਤੰਬਰ ਨੂੰ ਲੁਧਿਆਣਾ ਵਿੱਚ ਚੋਣ ਪੈਂਫਲੇਟ ਜਾਰੀ ਕਰਨਗੇ। ਇਸ ਤੋਂ ਬਾਅਦ, ‘ਆਪ’ 20 ਸਤੰਬਰ ਤੋਂ ਇੱਕ ਮੈਗਾ ਲੈਵਲ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਘਰ-ਘਰ ਜਾ ਕੇ ਇਸਦੀ ਸ਼ੁਰੂਆਤ ਕਰਨਗੇ।
ਇਸ ਮੈਗਾ ਮੁਹਿੰਮ ਦੌਰਾਨ, ‘ਆਪ’ ਦੇ 2.68 ਲੱਖ ਬੂਥ ਕਮੇਟੀ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਮਾਨ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਗੇ। ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਰਟੀ ਇਸ ਦੌਰਾਨ ਆਪਣੀ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ।




