टॉप न्यूज़

ASI ਦੀ ਗੋਲੀ ਲੱਗਣ ਕਾਰਨ ਮੌਤ

ਮੁਹਾਲੀ ਦੇ ਸੈਕਟਰ-80 ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਰਿਟਾਇਰਡ ਸੀਨੀਅਰ ਅਧਿਕਾਰੀ ਨਾਲ ਤਾਇਨਾਤ ਰਹੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਓਂਕਾਰ ਸਿੰਘ ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਓਂਕਾਰ ਸਿੰਘ ਨੂੰ ਗੋਲੀਆਂ ਲੱਗੀਆਂ ਅਤੇ ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਉਸ ਦੇ ਸਰੀਰ ’ਤੇ 4 ਤੋਂ 5 ਗੋਲੀਆਂ ਲੱਗਣ ਦੀ ਗੱਲ ਸਾਹਮਣੇ ਆ ਰਹੀ ਹੈ, ਜਦਕਿ ਸਿਰ ’ਤੇ ਵੀ ਗੋਲੀ ਲੱਗਣ ਦੀ ਜਾਣਕਾਰੀ ਹੈ।
ਪੁਲਿਸ ਮੁਤਾਬਕ ਇਹ ਘਟਨਾ ਕਿਸੇ ਹਮਲੇ ਦਾ ਨਤੀਜਾ ਨਹੀਂ, ਸਗੋਂ ਹਾਦਸਾਤਮਕ ਮੌਤ ਦੱਸੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਓਂਕਾਰ ਸਿੰਘ ਨੂੰ ਗੋਲੀ ਉਸ ਦੇ ਆਪਣੇ ਹੀ ਪਿਸਤੌਲ ਤੋਂ ਲੱਗੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਨਾਲ ਜੁੜੇ ਹਾਲਾਤਾਂ ਅਤੇ ਘਟਨਾ ਦੇ ਪੂਰੇ ਕ੍ਰਮ ਨੂੰ ਸਮਝਣ ਲਈ ਜਾਂਚ ਕੀਤੀ ਜਾ ਰਹੀ ਹੈ।
ਉੱਥੇ ਹੀ ਮ੍ਰਿਤਕ ਏਐਸਆਈ ਓਂਕਾਰ ਸਿੰਘ ਦੀ ਲਾਸ਼ ਨੂੰ ਮੁਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੋਸਟਮਾਰਟਮ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਹੋਰ ਤੱਥ ਸਪਸ਼ਟ ਹੋਣ ਦੀ ਉਮੀਦ ਹੈ। ਫਿਲਹਾਲ ਪੁਲਿਸ ਵੱਲੋਂ ਹਾਦਸਾਤਮਕ ਮੌਤ ਦੇ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਨੇ ਮੁਹਾਲੀ ਵਿੱਚ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਮੁੱਢਲੀ ਜਾਂਚ ਵਿੱਚ ਕਿਸੇ ਫਾਊਲ ਪਲੇਅ ਦੇ ਸਬੂਤ ਨਹੀਂ ਮਿਲੇ ਅਤੇ ਮੌਤ ਨੂੰ ਹਾਦਸਾਤਮਕ ਮੰਨਿਆ ਜਾ ਰਿਹਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!