ਕੈਨੇਡਾ ਵਿੱਚ ਪਹਿਲੀ ਵਾਰ ਪੰਜਾਬੀ ਮੂਲ ਦੀ ਇੱਕ ਮਹਿਲਾ ਨੂੰ ਫਿਰੌਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਕੈਲਗਰੀ ਪੁਲਿਸ ਨੇ ਉਸ ਨੂੰ ਹੁਣ ਰਿਹਾਅ ਕਰ ਦਿੱਤਾ ਹੈ। ਉਸ ਨੂੰ 6 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਪੁਲਿਸ ਦਾ ਆਰੋਪ ਹੈ ਕਿ ਪੰਜਾਬੀ ਮੂਲ ਦੀ ਕਨੁਪ੍ਰੀਤ ਕੌਰ ਨੇ ਹੀ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਪੀੜਤ ਮਹਿਲਾ ਦੇ ਘਰ ਦਾ ਪਤਾ ਅਤੇ ਉਸ ਦੀ ਪਛਾਣ ਬਾਰੇ ਜਾਣਕਾਰੀ ਦਿੱਤੀ ਸੀ।
ਕੈਲਗਰੀ ਪੁਲਿਸ ਮੁਤਾਬਕ ਫਿਰੌਤੀ ਦੇ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਦੋ ਬਾਲਗਾਂ ਅਤੇ ਇੱਕ ਨਾਬਾਲਗ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ 25 ਮਾਰਚ ਨੂੰ ਪੀੜਤ ਮਹਿਲਾ ਦੇ ਵਟਸਐਪ ’ਤੇ ਇੱਕ ਅਣਜਾਣ ਨੰਬਰ ਤੋਂ ਧਮਕੀ ਭਰਿਆ ਮੈਸੇਜ ਆਇਆ ਸੀ।




