
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਗੁਰੂਗ੍ਰਾਮ ਜੇਲ੍ਹ ‘ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦਿੱਲੀ ਪਹੁੰਚ ਚੁੱਕੇ ਹਨ।
ਦੱਸਣਯੋਗ ਹੈ ਕਿ ਸੰਜੀਵ ਅਰੋੜਾ ਪਿਛਲੇ ਕਈ ਮਹੀਨਿਆਂ ਤੋਂ ਈਡੀ ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਈ. ਡੀ. ਨੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਮਗਰੋਂ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਬਾਅਦ ‘ਚ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਚੁੱਕੇ ਹਨ। ਸੰਜੀਵ ਅਰੋੜਾ ਦੀ ਕਾਨੂੰਨੀ ਟੀਮ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਕਰ ਰਹੀ ਹੈ।
EDITED BY- HARLEEN KAUR




