टॉप न्यूज़

ਅੱਜ ਲੁਧਿਆਣਾ ਵਿੱਚ CM ਭਗਵੰਤ ਮਾਨ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਪੰਜਾਬ ਪ੍ਰਭਾਰੀ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਇਸ ਮੁਹਿੰਮ ਦਾ ਸ਼ਡਿਊਲ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਦੇ 2,68,553 ਬੂਥ ਕਮੇਟੀ ਮੈਂਬਰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ।
ਮਨੀਸ਼ ਸਿਸੋਦੀਆ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਪੰਜਾਬ ਵਿੱਚ ਪਾਰਟੀ ਦੀਆਂ ਬੂਥ ਕਮੇਟੀਆਂ ਰਾਹੀਂ ਚਲਾਈ ਜਾਵੇਗੀ। ਸਿਸੋਦੀਆ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 25,332 ਬੂਥ ਹਨ ਅਤੇ ਪਾਰਟੀ ਦੇ ਬੂਥ ਆਗੂ ਅਤੇ ਵਰਕਰ ਘਰ-ਘਰ ਪਹੁੰਚ ਕੇ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਲੋਕਾਂ ਨਾਲ ਗੱਲਬਾਤ ਕਰਨਗੇ।
‘ਆਪ’ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਡੋਰ-ਟੂ-ਡੋਰ ਮੁਹਿੰਮ ਤੋਂ ਪਹਿਲਾਂ 19 ਸਤੰਬਰ ਨੂੰ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਜਾਰੀ ਕੀਤਾ ਜਾਵੇਗਾ। ਪਾਰਟੀ ਮੁਤਾਬਕ ਇਹ ਪੈਂਫਲੇਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤਾ ਜਾਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਰਟੀ ਆਪਣੇ ਸੰਗਠਨ ਅਤੇ ਵਰਕਰਾਂ ਰਾਹੀਂ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਮੁਹਿੰਮ ਚਲਾ ਰਹੀ ਹੈ।
ਡੋਰ-ਟੂ-ਡੋਰ ਮੁਹਿੰਮ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਪਾਰਟੀ ਮੁਤਾਬਕ ਵਲੰਟੀਅਰ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਲਈ ਮੁਹਿੰਮ ਚਲਾਉਣਗੇ।
ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ 2022 ਵਿੱਚ ਕੀਤੇ ਚੋਣ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦੌਰਾਨ ਪਾਰਟੀ ਵਰਕਰ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!