टॉप न्यूज़

Influencer ਮਨਜੀਤ ਕੌਰ ਕਤਲ ਮਾਮਲੇ ’ਚ ਵੱਡੀ ਅਪਡੇਟ

ਮੁਹਾਲੀ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਨਜੀਤ ਕੌਰ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਪਰਮਿੰਦਰ ਸਿੰਘ ਪਿੰਦਾ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਕਤਲ ਸਮੇਂ ਉਸ ਦੇ ਨਾਲ ਮੌਜੂਦ ਦੱਸੇ ਜਾ ਰਹੇ ਇੱਕ ਹੋਰ ਸਾਥੀ ਦੀ ਭਾਲ ਜਾਰੀ ਹੈ। ਮਨਜੀਤ ਕੌਰ ਨੂੰ ਲੈ ਕੇ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਜੁਲਾਈ ਵਿੱਚ ਕੁਝ ਲੋਕ ਉਸ ਨੂੰ ਸੈਕਟਰ-34 ਤੋਂ ਲੈ ਗਏ ਸਨ। ਪਰਿਵਾਰ ਮੁਤਾਬਕ ਬਾਅਦ ਵਿੱਚ ਮੋਰਿੰਡਾ ਵਿੱਚ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਅੱਗ ਲਗਾਈ ਗਈ।
ਇਸ ਘਟਨਾ ਤੋਂ ਬਾਅਦ ਮਨਜੀਤ ਦਾ PGI ਵਿੱਚ ਇਲਾਜ ਚੱਲ ਰਿਹਾ ਸੀ, ਜਿੱਥੇ ਕਰੀਬ ਦੋ ਮਹੀਨੇ ਬਾਅਦ ਉਸ ਦੀ ਮੌਤ ਹੋ ਗਈ। ਮਾਮਲੇ ਨੇ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਚਰਚਾ ਛੇੜੀ ਸੀ। ਜਾਂਚ ਦੌਰਾਨ ਮਨਜੀਤ ਕੌਰ ਅਤੇ ਸੁਖ ਰਤੀਆ ਨਾਮ ਦੇ ਨੌਜਵਾਨ ਵਿਚਕਾਰ ਸੋਸ਼ਲ ਮੀਡੀਆ ’ਤੇ ਚੱਲ ਰਹੇ ਵਿਵਾਦ ਨੂੰ ਵੀ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਹੁਣ ਪਿੰਦਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਸਾਹਮਣੇ ਜਾਂਚ ਨੂੰ ਅੱਗੇ ਵਧਾਉਣ ਅਤੇ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਰ ਵਿਅਕਤੀ ਤੱਕ ਪਹੁੰਚਣ ਦੀ ਚੁਣੌਤੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਰਾਹੀਂ ਘਟਨਾ ਦੇ ਪੂਰੇ ਕ੍ਰਮ ਅਤੇ ਹੋਰ ਕੜੀਆਂ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਮਾਮਲੇ ਵਿੱਚ ਅਗਲੀ ਜਾਂਚ ਨਾਲ ਇਹ ਸਪੱਸ਼ਟ ਹੋਵੇਗਾ ਕਿ ਮਨਜੀਤ ਕੌਰ ’ਤੇ ਹਮਲੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਇਸ ਘਟਨਾ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!