
ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵੀਰਵਾਰ ਦੁਪਹਿਰ ਇੱਕ ਵਿਦਿਆਰਥਣ ਦੀ ਅੱਠਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਤੇਲੰਗਾਨਾ ਵਾਸੀ ਲਕਸ਼ਮੀ ਵਜੋਂ ਹੋਈ ਹੈ। ਉਹ BSc ਤੀਜੇ ਸਾਲ ਦੀ ਵਿਦਿਆਰਥਣ ਸੀ ਅਤੇ ਹੋਸਟਲ ਵਿੱਚ ਰਹਿ ਕੇ ਪੜ੍ਹਾਈ ਕਰ ਰਹੀ ਸੀ।
ਇਹ ਘਟਨਾ ਵੀਰਵਾਰ ਦੁਪਹਿਰ ਕਰੀਬ 12 ਵਜੇ ਬਲਾਕ ਨੰਬਰ 57 ਵਿੱਚ ਵਾਪਰੀ। ਕੈਂਪਸ ਵਿੱਚ ਅਚਾਨਕ ਤੇਜ਼ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਆਸ-ਪਾਸ ਮੌਜੂਦ ਵਿਦਿਆਰਥੀ ਅਤੇ ਸੁਰੱਖਿਆ ਕਰਮਚਾਰੀ ਮੌਕੇ ’ਤੇ ਪਹੁੰਚੇ। ਵਿਦਿਆਰਥਣ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੀ।




