टॉप न्यूज़
LPU ਦੇ ਨੇੜਲੇ ਇਲਾਕਿਆਂ ‘ਚ ਇੰਟਰਨੈੱਟ ਬੰਦ

ਪੰਜਾਬ ਦੀ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ‘ਚ ਹੋਏ ਭਾਰੀ ਹੰਗਾਮੇ ਤੇ ਭੰਨਤੋੜ ਤੋਂ ਬਾਅਦ ਸੁਰੱਖਿਆ ਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਅਹਿਮ ਕਦਮ ਚੁੱਕਿਆ ਹੈ। ਇਸ ਦੇ ਮੱਦੇਨਜ਼ਰ ਇਲਾਕੇ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ 28 ਸਤੰਬਰ ਤੋਂ 10 ਦਿਨਾਂ ਲਈ ਸਾਰੀਆਂ ਕਲਾਸਾਂ ਵੀ ਮੁਅੱਤਲ ਕਰ ਦਿੱਤੀਆਂ ਸੀ। ਇਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਉੱਥੇ ਹੀ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ,ਉਹ ਆਪਣੇ ਮਾਪਿਆਂ ਨੂੰ ਫ਼ੋਨ ਕਰਕੇ ਘਰ ਜਾ ਸਕਦੇ ਹਨ। ਇਸ ਦੇ ਨਾਲ ਹੀ ਜਿਹੜੇ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣਾ ਚਾਹੁੰਦੇ ਹਨ, ਉਹ ਬਿਨਾਂ ਕਿਸੇ ਕੰਮ ਤੋਂ ਬਾਹਰ ਨਾ ਜਾਣ। ਸਿਰਫ ਜ਼ਰੂਰੀ ਕੰਮ ‘ਤੇ ਹੀ ਬਾਹਰ ਜਾਣ।
EDITED BY- HARLEEN KAUR




