टॉप न्यूज़

Mohali ‘ਚ ਚਾਕੂ ਮਾਰ ਕੇ ਮਹਿਲਾ ਦਾ ਕਤਲ

ਘਰ 'ਚ ਖੂਨ ਨਾਲ ਲਥਪਥ ਮਿਲੀ ਲਾਸ਼

ਮੋਹਾਲੀ ‘ਚ ਮੰਗਲਵਾਰ ਨੂੰ ਘਰ ਵਿੱਚ ਇੱਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਮਹਿਲਾ ਦੀ ਲਾਸ਼ ਖੂਨ ਨਾਲ ਲਥਪਥ ਹਾਲਤ ਵਿੱਚ ਮਿਲੀ। ਉਸ ਦੇ ਸਰੀਰ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਟੀਮ ਨੇ ਘਰ ਦੇ ਅੰਦਰ ਬਾਰੀਕੀ ਨਾਲ ਜਾਂਚ ਕੀਤੀ ਅਤੇ ਅਹਿਮ ਸਬੂਤ ਇਕੱਠੇ ਕੀਤੇ।

ਮ੍ਰਿਤਕਾ ਦੀ ਪਛਾਣ 35 ਸਾਲਾ ਪੂਨਮ ਵਜੋਂ ਹੋਈ ਹੈ। ਇਹ ਵਾਰਦਾਤ ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ ਦੀ ਦਸ਼ਮੇਸ਼ ਨਗਰ ਕਾਲੋਨੀ ਵਿੱਚ ਵਾਪਰੀ। ਪੁਲਿਸ ਨੂੰ ਮਹਿਲਾ ਦੇ ਪਹਿਲੇ ਪਤੀ ‘ਤੇ ਕਤਲ ਦਾ ਸ਼ੱਕ ਹੈ। ਦੋਵਾਂ ਵਿਚਾਲੇ ਪਹਿਲਾਂ ਤੋਂ ਹੀ ਵਿਵਾਦ ਚੱਲ ਰਿਹਾ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!