टॉप न्यूज़

PRTC ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ

ਕੰਡਕਟਰ ਦੀ ਮੌਕੇ ’ਤੇ ਮੌਤ

ਕੌਮੀ ਸ਼ਾਹਰਾਹ ’ਤੇ ਦੋਰਾਹਾ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ PRTC ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਕੰਡਕਟਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ।
ਹਾਦਸੇ ਤੋਂ ਬਾਅਦ PRTC ਬੱਸ ਵਿੱਚ ਸਵਾਰ ਮੁਸਾਫਰਾਂ ਵਿੱਚ ਹਫੜਾ-ਦਫੜੀ ਮਚ ਗਈ। ਮੌਕੇ ’ਤੇ ਚੀਕ-ਚਿਹਾੜਾ ਸੁਣਾਈ ਦਿੱਤਾ। ਆਸ-ਪਾਸ ਮੌਜੂਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮਦਦ ਲਈ ਅੱਗੇ ਆਉਂਦਿਆਂ ਬੱਸ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕੀਤੇ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਕੰਡਕਟਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਇਸ ਤੋਂ ਬਾਅਦ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ ਗਿਆ। ਪੁਲਿਸ ਵੱਲੋਂ ਸੜਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!