टॉप न्यूज़

ਬਹਿਬਲ ਕਲਾਂ ਕੇਸ ‘ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ

ਪਹੁੰਚੇ ਵਕੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ SIT ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ SIT ਹੈੱਡਕੁਆਰਟਰ ਬੁਲਾਇਆ ਗਿਆ ਸੀ, ਪਰ ਉਹ ਅਜੇ ਤੱਕ ਨਹੀਂ ਪਹੁੰਚੇ।

ਉਨ੍ਹਾਂ ਦੇ ਵਕੀਲ ਅਤੇ ਸੀਨੀਅਰ ਆਗੂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਸਵੇਰੇ 10:45 ਵਜੇ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਪਹੁੰਚੇ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਆਗੂ ਰਣਬੀਰ ਸਿੰਘ ਢੀਂਡਸਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸੁਖਬੀਰ ਬਾਦਲ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਇੱਕ ਸਮਝੌਤਾ ਹੋ ਰਿਹਾ ਹੈ। ਭਾਜਪਾ ਨੇ ਕਿਹਾ ਕਿ ਉਹ ਨੂੰ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਾ ਚਾਹੀਦਾ ਅਤੇ ਪਾਰਟੀ ਵੱਲੋਂ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇਗੀ।

ਉਧਰ ਅਕਾਲੀ ਆਗੂ ਅਤੇ ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਚੋਣਾਂ ਨੇੜੇ ਆਉਣ ਕਰਕੇ ਜਾਣ ਬੁੱਝ ਕੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸ. ਆਈ. ਟੀ. ਪੁੱਛੇ ਜਾਣ ਵਾਲੇ ਸਵਾਲਾਂ ਨੂੰ ਪਹਿਲਾਂ ਲਿਖ ਕੇ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ 30 ਸਤੰਬਰ ਤੱਕ ਰੈਲੀਆਂ ਦੇ ਚੱਲਦੇ ਸੁਖਬੀਰ ਬਾਦਲ ਰੁੱਝੇ ਹੋਏ ਹਨ। ਲਿਹਾਜ਼ਾ ਉਨ੍ਹਾਂ ਨੂੰ 30 ਸਤੰਬਰ ਤੋਂ ਬਾਅਦ ਦਾ ਸਮਾਂ ਦਿੱਤਾ ਜਾਵੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!