टॉप न्यूज़
ਪਰਗਟ ਸਿੰਘ ਦੇ ਪ੍ਰਧਾਨ ਬਣਨ ਉਤੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਲੀਡਰਸ਼ਿਪ ਤਬਦੀਲੀ ਦੀ ਚਰਚਾ ਆਖ਼ਰਕਾਰ ਇਕ ਵੱਡੇ ਫੈਸਲੇ ਨਾਲ ਖ਼ਤਮ ਹੋ ਗਈ ਹੈ। ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੋਈ ਹੈ।
ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਆਖ਼ਰੀ ਵੇਲੇ ਅਜਿਹਾ ਸਿਆਸੀ ਉਲਟਫੇਰ ਹੋਇਆ ਕਿ ਸਵੇਰ ਤੱਕ ਪ੍ਰਧਾਨੀ ਲਈ ਲਗਭਗ ਤੈਅ ਮੰਨੇ ਜਾ ਰਹੇ ਵਿਜੇਇੰਦਰ ਸਿੰਗਲਾ ਦਾ ਨਾਂ ਪਿੱਛੇ ਰਹਿ ਗਿਆ ਅਤੇ ਸਾਬਕਾ ਹਾਕੀ ਕਪਤਾਨ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਕਮਾਨ ਸੌਂਪ ਦਿੱਤੀ ਗਈ।
ਹੁਣ ਸਿੰਗਲਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਹੈ ਕਿ ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਕਾਂਗਰਸ ਵਿਚ ਏਕਤਾ ਹੈ ਅਤੇ ਕੋਈ ਕਲੇਸ਼ ਨਹੀਂ ਹੈ।
EDITED BY- HARLEEN KAUR



