
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਕੈਬਨਿਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਪੰਜਾਬ ਦੇ ਚੋਣ ਕਮਿਸ਼ਨਰ ਦੇ ਤਹਿਤ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ…
ਪੰਜਾਬ ਕੈਬਨਿਟ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਦੇ ਤਹਿਤ ਨਵੀਆਂ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਨਰਸਿੰਗ ਰੂਲਜ਼ 2016 ’ਚ ਸੋਧ…
ਕੈਬਨਿਟ ਮੀਟਿੰਗ ਵਿੱਚ ਨਰਸਿੰਗ ਰੂਲਜ਼ 2016 ਵਿੱਚ ਵੀ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਪਠਾਨਕੋਟ ’ਚ ਵਿਕਸਤ ਹੋਵੇਗਾ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ
ਪਠਾਨਕੋਟ ਵਿੱਚ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਿਕਸਤ ਕਰਨ ਲਈ **ਇੱਕ ਨਵੀਂ ਅਥਾਰਟੀ ਦੇ ਗਠਨ ਦਾ ਵੀ ਫੈਸਲਾ ਲਿਆ ਗਿਆ ਹੈ। ਸਰਕਾਰ ਦਾ ਮਕਸਦ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ’ਤੇ ਹੋਰ ਮਜ਼ਬੂਤ ਕਰਨਾ ਅਤੇ ਇੱਥੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਵਿਕਸਤ ਕਰਨਾ ਹੈ।
ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਨੂੰ ਮਨਜ਼ੂਰੀ
ਇਸ ਤੋਂ ਇਲਾਵਾ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਦੇ ਗਠਨ ਨੂੰ ਵੀ ਮਨਜ਼ੂਰੀ** ਦੇ ਦਿੱਤੀ ਗਈ ਹੈ।
ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵਾਂਗੇ: ਚੀਮਾ
ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਈਕੋਰਟ ਦੇ CBI ਜਾਂਚ ਨਾਲ ਜੁੜੇ ਫੈਸਲੇ ਸਬੰਧੀ ਵੱਡਾ ਬਿਆਨ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।
ਕੈਬਨਿਟ ਦੇ ਇਨ੍ਹਾਂ ਫੈਸਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰ, ਸੈਰ-ਸਪਾਟੇ ਦੇ ਵਿਕਾਸ ਅਤੇ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਵਿਵਸਥਾਵਾਂ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
EDITED BY- HARLEEN KAUR




