टॉप न्यूज़

ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀ ਵੱਡੀ ਅਪਡੇਟ

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 28 ਅਕਤੂਬਰ ਨੂੰ ਸੁਣਵਾਈ ਕਰੇਗੀ। ਇਹ ਮਾਮਲਾ ਲੰਬੇ ਸਮੇਂ ਤੋਂ ਕਾਨੂੰਨੀ ਪ੍ਰਕਿਰਿਆ ਵਿੱਚ ਹੈ ਅਤੇ ਰਾਜੋਆਣਾ ਦੀ ਰਹਿਮ ਦੀ ਅਪੀਲ ਸਾਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਦੱਸੀ ਜਾ ਰਹੀ ਹੈ।
ਰਾਜੋਆਣਾ ਦੇ ਵਕੀਲ ਵੱਲੋਂ ਮਾਮਲੇ ਦੀ ਜਲਦੀ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਵਿੱਚ ਸੁਣਵਾਈ ਦੀ ਤਾਰੀਖ ਸਾਹਮਣੇ ਆਈ ਹੈ। ਇਹ ਮਾਮਲਾ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ, ਜਿਸ ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਸਾਲ 2007 ਵਿੱਚ ਚੰਡੀਗੜ੍ਹ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ, ਜਦਕਿ 2010 ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਇਸ ਸਜ਼ਾ ਨੂੰ ਬਰਕਰਾਰ ਰੱਖਿਆ। ਇਸ ਤੋਂ ਬਾਅਦ 2012 ਵਿੱਚ ਰਾਜੋਆਣਾ ਦੀ ਫਾਂਸੀ ‘ਤੇ ਰੋਕ ਲੱਗ ਗਈ ਅਤੇ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜੀ ਗਈ।
2019 ਵਿੱਚ ਕੇਂਦਰ ਸਰਕਾਰ ਵੱਲੋਂ ਸਜ਼ਾ ਬਦਲਣ ਦਾ ਫ਼ੈਸਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ, ਪਰ ਮਾਮਲਾ ਅੱਗੇ ਕਾਨੂੰਨੀ ਪੱਧਰ ‘ਤੇ ਜਾਰੀ ਰਿਹਾ।
2023 ਵਿੱਚ ਸੁਪਰੀਮ ਕੋਰਟ ਨੇ ਰਹਿਮ ਦੀ ਅਪੀਲ ‘ਤੇ ਫ਼ੈਸਲਾ ਕਰਨ ਦੀ ਗੱਲ ਕਹੀ ਸੀ ਅਤੇ 2024 ਵਿੱਚ ਕੇਂਦਰ ਨੂੰ ਫ਼ੈਸਲਾ ਕਰਨ ਲਈ ਕਿਹਾ ਗਿਆ ਸੀ। ਹੁਣ 28 ਅਕਤੂਬਰ ਦੀ ਸੁਣਵਾਈ ‘ਤੇ ਸਭ ਦੀਆਂ ਨਜ਼ਰਾਂ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!