
ਲੁਧਿਆਣਾ ਵਿੱਚ ਜਮਾਲਪੁਰ ਥਾਣਾ ਦੇ ਅਧੀਨ ਆਉਂਦੇ ਸਾਂਝਾ ਕੇਂਦਰ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ 52 ਸਾਲਾ ਹੈੱਡ ਕਾਂਸਟੇਬਲ ਨਵਤੇਜ ਸਿੰਘ ਵਜੋਂ ਹੋਈ ਹੈ, ਜੋ ਕਿ ਮਾਛੀਵਾੜਾ ਦੇ ਰਹਿਣ ਵਾਲੇ ਸੀ।
ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਪਾਸਪੋਰਟ ਵੈਰੀਫਿਕੇਸ਼ਨ ਲਈ ਇੱਕ ਬਿਨੈਕਾਰ ਦੇ ਘਰ ਪਹੁੰਚੇ ਹੋਏ ਸਨ। ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।




