
ਉੱਤਰਾਖੰਡ ਦੇ ਚਮੋਲੀ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸਾਹਿਬ ਦੇ ਕਿਵਾੜ ਸਰਦ ਰੁੱਤ ਕਾਰਨ ਹੋ ਰਹੀ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਸੰਗਤਾਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਪਾਠ ਅਤੇ ਅਰਦਾਸ ਤੋਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖੋਲ੍ਹੇ ਗਏ ਸਨ।




