टॉप न्यूज़

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦੀ ਪਤਨੀ ਉਤੇ ਵੀ ਐਕਸ਼ਨ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਮਾਨਸਾ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਉਸ ਦੀ ਪਤਨੀ ਨੀਲਮ ਰਾਣੀ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਲਾਡੀ ਬਰਨਾਲਾ ਅਤੇ ਵਿਪਨ ਗਰਗ ਉਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਦੀ ਪਤਨੀ ਨੂੰ ਹਿਰਾਸਤ ਵਿਚ ਵੀ ਲੈ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਸ਼ਵਨੀ ਕੁਮਾਰ ਨੇ ਜਦੋਂ ਦੁਕਾਨ ਉਤੇ ਪਰਵਿੰਦਰ ਸਿੰਘ ਝੋਟਾ ਤੇ ਗੋਲੀ ਚਲਾਈ, ਉਸ ਤੋਂ ਪਹਿਲਾਂ ਉਸ ਨੇ ਮੋਬਾਈਲ ਫੋਨ ਉਤੇ ਆਪਣੇ ਕਿਸੇ ਪਰਿਵਾਰਕ ਮੈਂਬਰ ਨਾਲ ਗੱਲਬਾਤ ਕੀਤੀ ਤੇ ਨਾਲ ਹੀ ਪਰਵਿੰਦਰ ਝੋਟਾ ‘ਤੇ ਗੋਲੀਆਂ ਵਰਾ ਦਿੱਤੀਆਂ।
ਬਾਅਦ ਵਿੱਚ ਉਸ ਨੇ ਬਾਜ਼ਾਰ ਵਿਚ ਵੀ ਭੱਜੇ ਜਾਂਦੇ ਪਰਵਿੰਦਰ ਝੋਟਾ ਤੇ ਉਸ ਦੇ ਸਾਥੀਆਂ ਉਤੇ ਗੋਲੀਆਂ ਚਲਾਈਆਂ। ਜਾਣਕਾਰੀ ਅਨੁਸਾਰ ਕਈ ਵਿਅਕਤੀਆਂ ਨੇ ਦੁਕਾਨਦਾਰ ਨੂੰ ਉਸ ਦਾ ਨਾਂ ਲੈ ਕੇ ਰੋਕਿਆ ਵੀ, ਪਰ ਉਹ ਨਹੀਂ ਰੁਕਿਆ। ਡੀਆਈਜੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਪੁਲਿਸ ਦੀ ਮੁਢਲੀ ਜਾਂਚ ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਾਰਦਾਤ ਸਮੇਂ ਮੋਬਾਈਲ ਫੋਨ ਤੇ ਆਪਣੇ ਪਰਿਵਾਰਿਕ ਮੈਂਬਰ ਨਾਲ ਗੱਲਬਾਤ ਕੀਤੀ ਸੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!