
ਹਿਮਾਚਲ ਪ੍ਰਦੇਸ਼ ਵਿੱਚ ਸ਼ਨੀਵਾਰ, 17 ਅਕਤੂਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:36 ਵਜੇ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 4.1 ਦਰਜ ਕੀਤੀ ਗਈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਸਿਰਫ਼ ਪੰਜ ਦਿਨ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਉਸ ਭੂਚਾਲ ਦਾ ਕੇਂਦਰ ਚੰਬਾ ਖੇਤਰ ਵਿਚ 5 ਕਿਲੋਮੀਟਰ ਦੀ ਡੂੰਘਾਈ ਉਤੇ ਸੀ। ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਪਹਿਲਾਂ ਵੀ ਘੱਟ ਤੀਬਰਤਾ ਵਾਲੇ ਭੂਚਾਲ ਆਉਂਦੇ ਰਹੇ ਹਨ। ਇਸ ਤੋਂ ਪਹਿਲਾਂ ਵਾਲਾ ਭੂਚਾਲ ਸੋਮਵਾਰ ਸ਼ਾਮ 4:40 ਵਜੇ ਆਇਆ ਸੀ।
EDITED BY- HARLEEN KAUR




