टॉप न्यूज़

ਪਰਮਿੰਦਰ ਝੋਟਾ ਕਤਲਕਾਂਡ ‘ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

DSP ਦੇ ਬਿਆਨ ਨੇ ਖੋਲ੍ਹਿਆ ਰਾਜ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਠਾ ਦੇ ਕਤਲ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਐਸਐਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ, SSP ਵੈਭਵ ਚੌਧਰੀ ਨੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ।

ਪਰਵਿੰਦਰ ਸਿੰਘ ਝੋਟਾ ਕਤਲਕਾਂਡ ‘ਚ ਇੱਕ ਨਵਾਂ ਮੋੜ ਆਇਆ ਸਾਹਮਣੇ

ਇਸ ਦੌਰਾਨ, ਮਾਮਲੇ ਦਾ ਇੱਕ ਨਵਾਂ ਪਹਿਲੂ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੌਰਾਨ ਡੀਐਸਪੀ ਨੂੰ ਵਾਰ-ਵਾਰ ਫ਼ੋਨ ਕੀਤੇ ਜਾਣ ਦੀ ਗੱਲ ਕਹੀ ਸੀ, ਪਰ ਜਿਸ ਨੰਬਰ ‘ਤੇ ਫ਼ੋਨ ਕੀਤਾ ਗਿਆ, ਉਹ ਉਨ੍ਹਾਂ ਦਾ ਫੋਨ ਨੰਬਰ ਨਹੀਂ ਸੀ।

ਇਸ ਮਾਮਲੇ ਵਿੱਚ ਫੋਨ ਕਾਲ ਨੂੰ ਲੈ ਕੇ ਹੋਏ ਵੱਡੇ ਖੁਲਾਸੇ

ਇਸ ਸਬੰਧੀ ਫੋਨ ਕਰਨ ਵਾਲੇ ਰੂਬੀ ਦੇ ਦੋਸਤ ਅਵਤਾਰ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਇੱਕ ਮੋਬਾਈਲ ਨੰਬਰ ‘ਤੇ ਫੋਨ ਕੀਤਾ ਸੀ, ਪਰ ਬਾਅਦ ਵਿੱਚ ਪਤਾ ਲੱਗਿਆ ਕਿ ਉਹ ਡੀਐਸਪੀ ਹਰਜਿੰਦਰ ਸਿੰਘ ਗਿੱਲ ਦਾ ਨਹੀਂ ਸੀ।

ਡੀਐਸਪੀ ਹਰਜਿੰਦਰ ਸਿੰਘ ਨੇ ਆਖੀ ਆਹ ਗੱਲ

ਇਸ ਦੌਰਾਨ, ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਉਸਨੂੰ ਇਸ ਸਬੰਧ ਵਿੱਚ ਕੋਈ ਕਾਲ ਜਾਂ ਜਾਣਕਾਰੀ ਮਿਲਦੀ, ਤਾਂ ਉਹ ਜ਼ਰੂਰ ਮੌਕੇ ‘ਤੇ ਪਹੁੰਚ ਜਾਂਦੇ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਕਾਲ ਬਾਰੇ ਜਾਣਕਾਰੀ ਦਿੱਤੀ ਗਈ ਸੀ, ਪਰ ਇਹ ਨੰਬਰ ਉਨ੍ਹਾਂ ਦਾ ਨਹੀਂ ਸੀ।

ਡੀਐਸਪੀ ਨੇ ਕਿਹਾ ਕਿ ਉਸ ਨੇ ਪਰਵਿੰਦਰ ਸਿੰਘ ਝੋਠਾ ਅਤੇ ਉਸ ਦੇ ਸਾਥੀਆਂ ਦੁਆਰਾ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਸੰਬੰਧੀ ਕਿਸੇ ਵੀ ਪਿਛਲੀ ਰਿਪੋਰਟ ਜਾਂ ਸ਼ਿਕਾਇਤ ਨੂੰ ਹਮੇਸ਼ਾ ਗੰਭੀਰਤਾ ਨਾਲ ਲਿਆ ਹੈ। ਹਾਲਾਂਕਿ, ਉਨ੍ਹਾਂ ਨੂੰ ਘਟਨਾ ਤੋਂ ਪਹਿਲਾਂ ਜਾਂ ਦੌਰਾਨ ਕੋਈ ਫੋਨ ਕਾਲ ਜਾਂ ਸੁਨੇਹਾ ਨਹੀਂ ਮਿਲਿਆ। ਉਨ੍ਹਾਂ ਨੇ ਘਟਨਾ ‘ਤੇ ਅਫਸੋਸ ਵੀ ਪ੍ਰਗਟ ਕੀਤਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!