
ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਭਲਕੇ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਪਵਿੱਤਰ ਮੌਕੇ ’ਤੇ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਫੈਸਲਾ ਕੀਤਾ ਹੈ।
ਸ਼ੋਭਾ ਯਾਤਰਾ ਦੌਰਾਨ ਜਲੰਧਰ ਸ਼ਹਿਰ ਵਿੱਚ ਆਵਾਜਾਈ ’ਤੇ ਅਸਰ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦਾ ਮਕਸਦ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣਾ ਹੈ।
EDITED BY- HARLEEN KAUR




