टॉप न्यूज़

ਪੰਜਾਬ ਵਿਚ ਸੋਮਵਾਰ ਨੂੰ ਸਰਕਾਰੀ ਛੁੱਟੀ

ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

ਪੰਜਾਬ ਵਿਚ ਨਵੰਬਰ ਮਹੀਨੇ ਦੌਰਾਨ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਲਗਾਤਾਰ ਦੋ ਦਿਨ ਛੁੱਟੀਆਂ ਮਿਲਣ ਦੀ ਸੰਭਾਵਨਾ ਹੈ। 8 ਨਵੰਬਰ 2026, ਦਿਨ ਐਤਵਾਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇਗਾ, ਜਦਕਿ ਅਗਲੇ ਦਿਨ 9 ਨਵੰਬਰ, ਦਿਨ ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਹੈ। ਇਸ ਮੌਕੇ ਪੰਜਾਬ ਵਿਚ ਸਰਕਾਰੀ ਛੁੱਟੀ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੀਵਾਲੀ ਭਾਰਤ ਦੇ ਪ੍ਰਮੁੱਖ ਤਿਉਹਾਰਾਂ ਵਿੱਚੋਂ ਇੱਕ ਹੈ। ਇਸ ਦਿਨ ਲੋਕ ਆਪਣੇ ਘਰਾਂ ਨੂੰ ਦੀਵਿਆਂ ਅਤੇ ਲਾਈਟਾਂ ਨਾਲ ਸਜਾਉਂਦੇ ਹਨ ਅਤੇ ਮਾਂ ਲਕਸ਼ਮੀ ਦੀ ਪੂਜਾ ਕਰਦੇ ਹਨ। ਬਾਜ਼ਾਰਾਂ ਵਿਚ ਵੀ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਕਾਫ਼ੀ ਰੌਣਕ ਦੇਖਣ ਨੂੰ ਮਿਲਦੀ ਹੈ। ਇਸ ਸਾਲ 8 ਨਵੰਬਰ ਨੂੰ ਐਤਵਾਰ ਹੋਣ ਕਾਰਨ ਕਈ ਦਫ਼ਤਰਾਂ ਅਤੇ ਸੰਸਥਾਵਾਂ ਵਿਚ ਪਹਿਲਾਂ ਹੀ ਹਫ਼ਤਾਵਾਰੀ ਛੁੱਟੀ ਰਹੇਗੀ।
ਦੀਵਾਲੀ ਤੋਂ ਅਗਲੇ ਦਿਨ, 9 ਨਵੰਬਰ 2026 ਨੂੰ ਸੋਮਵਾਰ ਵਾਲੇ ਦਿਨ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ। ਭਗਵਾਨ ਵਿਸ਼ਵਕਰਮਾ ਨੂੰ ਨਿਰਮਾਣ, ਮਸ਼ੀਨਰੀ ਅਤੇ ਸ਼ਿਲਪਕਲਾ ਦਾ ਦੇਵਤਾ ਮੰਨਿਆ ਜਾਂਦਾ ਹੈ। ਇਸ ਦਿਨ ਖ਼ਾਸ ਤੌਰ ’ਤੇ ਉਦਯੋਗਾਂ, ਫੈਕਟਰੀਆਂ, ਵਰਕਸ਼ਾਪਾਂ ਅਤੇ ਤਕਨੀਕੀ ਕੰਮਾਂ ਨਾਲ ਜੁੜੇ ਲੋਕਾਂ ਵੱਲੋਂ ਪੂਜਾ ਕੀਤੀ ਜਾਂਦੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!