देश
ਇਸ ਦਿਨ ਖਾਤੇ ਵਿੱਚ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ

ਦੇਸ਼ ਭਰ ਦੇ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM-KISAN) ਦੀ 24ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਪੀਐਮ ਕਿਸਾਨ ਯੋਜਨਾ ਤਹਿਤ ਯੋਗ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਆਮ ਤੌਰ ’ਤੇ ਹਰ ਚਾਰ ਮਹੀਨਿਆਂ ਬਾਅਦ ਇੱਕ ਕਿਸ਼ਤ ਜਾਰੀ ਕੀਤੀ ਜਾਂਦੀ ਹੈ।
ਪੀਐਮ ਕਿਸਾਨ ਯੋਜਨਾ ਦੀ 23ਵੀਂ ਕਿਸ਼ਤ 20 ਜੂਨ 2026 ਨੂੰ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਕਿਸਾਨ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਹਨ। ਅਜਿਹੇ ਵਿੱਚ ਅਕਤੂਬਰ ਦੇ ਆਖਰੀ ਦਿਨਾਂ ਦੌਰਾਨ 24ਵੀਂ ਕਿਸ਼ਤ ਜਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ 30 ਅਕਤੂਬਰ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਦੀ ਉਮੀਦ ਹੈ। ਇਸ ਤਹਿਤ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2,000 ਰੁਪਏ ਭੇਜੇ ਜਾਣਗੇ। ਹਾਲਾਂਕਿ, ਕਿਸ਼ਤ ਜਾਰੀ ਕਰਨ ਦੀ ਤਾਰੀਖ਼ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਕਿਸ਼ਤ ਲੈਣ ਲਈ ਇਹ ਕੰਮ ਜ਼ਰੂਰ ਪੂਰੇ ਕਰ ਲਓ…
ਪੀਐਮ ਕਿਸਾਨ ਯੋਜਨਾ ਦੀ ਕਿਸ਼ਤ ਬਿਨਾਂ ਕਿਸੇ ਰੁਕਾਵਟ ਦੇ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਕੁਝ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰਨੀਆਂ ਪੈਣਗੀਆਂ। ਇਨ੍ਹਾਂ ਵਿੱਚ e-KYC, ਆਧਾਰ ਨਾਲ ਜੁੜੀ ਸਹੀ ਜਾਣਕਾਰੀ ਅਤੇ ਜ਼ਮੀਨੀ ਰਿਕਾਰਡਾਂ ਦੀ ਤਸਦੀਕ ਸ਼ਾਮਲ ਹੈ। ਇਸ ਤੋਂ ਇਲਾਵਾ, ਬੈਂਕ ਖਾਤੇ ਦੀ ਜਾਣਕਾਰੀ ਵੀ ਸਹੀ ਹੋਣੀ ਚਾਹੀਦੀ ਹੈ, ਤਾਂ ਜੋ ਸਰਕਾਰ ਵੱਲੋਂ ਭੇਜੀ ਗਈ ਰਕਮ ਸਿੱਧੀ ਖਾਤੇ ਵਿੱਚ ਪਹੁੰਚ ਸਕੇ।
ਜੇਕਰ ਕਿਸੇ ਕਿਸਾਨ ਦੀ e-KYC ਅਧੂਰੀ ਹੈ ਜਾਂ ਜ਼ਮੀਨੀ ਰਿਕਾਰਡਾਂ ਦੀ ਤਸਦੀਕ ਨਹੀਂ ਹੋਈ ਹੈ, ਤਾਂ ਉਸ ਦੀ ਕਿਸ਼ਤ ਰੁਕ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਗਲੀ ਕਿਸ਼ਤ ਜਾਰੀ ਹੋਣ ਤੋਂ ਪਹਿਲਾਂ ਆਪਣੀ ਸਾਰੀ ਜਾਣਕਾਰੀ ਦੀ ਜਾਂਚ ਕਰ ਲੈਣ ਅਤੇ ਕੋਈ ਗੜਬੜ ਹੋਣ ਦੀ ਸੂਰਤ ਵਿੱਚ ਉਸ ਨੂੰ ਠੀਕ ਕਰਵਾ ਲੈਣ।
EDITED BY- HARLEEN KAUR



