
ਪੰਜਾਬ ਦੀ ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਪੀੜਤ ਔਰਤਾਂ ਨੂੰ ਧਮਕੀਆਂ ਮਿਲਣ ਦਾ ਦਾਅਵਾ ਕਰਦਿਆਂ ਪੰਜਾਬ ਦੇ DGP ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅੱਜ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਪੀੜਤ ਔਰਤਾਂ ਨੂੰ ਨਾਲ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਚਾਹੁੰਦੇ ਸਨ ਪਰ ਉੱਥੇ ਨਾ ਜਾਣ ਲਈ ਉਨ੍ਹਾਂ ‘ਤੇ ਵੀ ਦਬਾਅ ਪਾਇਆ ਗਿਆ। ਬੀਬੀ ਰੂਪ ਕੌਰ ਸੰਧੂ ਨੇ ਪੰਜਾਬ ਦੇ DGP ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫੋਰਸ ਨੂੰ ਅਪੀਲ ਕੀਤੀ ਹੈ ਕਿ ਪੀੜਤ ਔਰਤਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।



