टॉप न्यूज़
Ludhiana ‘ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿੱਚ ਸਥਿਤ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਦਾ ਸ਼ੀਸ਼ਾ ਇੱਕ ਵਾਰ ਫਿਰ ਤੋੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। CCTV ਫੁਟੇਜ ਵਿੱਚ ਇੱਕ ਔਰਤ ਪੱਥਰ ਮਾਰ ਕੇ ਸ਼ੀਸ਼ਾ ਤੋੜਦੀ ਨਜ਼ਰ ਆਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਘਟਨਾ ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜਲੰਧਰ ਬਾਈਪਾਸ ਦੇ ਮੁੱਖ ਚੌਕ ਦੀ ਹੈ। ਸਵੇਰੇ ਮੂਰਤੀ ਦਾ ਸ਼ੀਸ਼ਾ ਟੁੱਟਿਆ ਮਿਲਣ ਤੋਂ ਬਾਅਦ ਇਲਾਕੇ ਵਿੱਚ ਰੋਸ ਫੈਲ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਵੀ ਮੌਕੇ ‘ਤੇ ਇਕੱਠੇ ਹੋਣ ਲੱਗੇ।




