
ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁਲਝਾ ਲਿਆ ਹੈ। ਪੁਲਸ ਨੇ ਗੁਜਰਾਤ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੁੱਖ ਸ਼ੂਟਰ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ 3 ਅਕਤੂਬਰ ਦੀ ਸ਼ਾਮ ਅੰਮ੍ਰਿਤਸਰ ਦੇ ਲੋਹਾਰਕਾ ਰੋਡ ‘ਤੇ ਮੈਡ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਉਰਫ਼ ਕਾਕਾ, ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ ਉਰਫ਼ ਲਾਲੀ, ਬਲਰਾਜ ਸਿੰਘ ਉਰਫ਼ ਬੰਟੀ ਅਤੇ ਵਿਕਾਸ ਸਿੰਘ ਵਜੋਂ ਹੋਈ ਹੈ।



