टॉप न्यूज़

Tarn Taran ‘ਚ 2 ਪਾਕਿਸਤਾਨੀ ਘੁਸਪੈਠੀਏ ਢੇਰ

ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗੋਲੀਬਾਰੀ ਵਿੱਚ ਮਾਰ ਦਿੱਤਾ। ਇਹ ਘਟਨਾ ਖਾਲੜਾ ਥਾਣੇ ਦੇ ਇਲਾਕੇ ਵਿੱਚ ਰਾਜੋਕੇ ਪਿੰਡ ਨੇੜੇ ਵੀਰਵਾਰ ਦੇਰ ਰਾਤ ਕਰੀਬ 12:30 ਵਜੇ ਵਾਪਰੀ।

ਜਾਣਕਾਰੀ ਮੁਤਾਬਕ BOP ਰਾਜੋਕੇ ਇਲਾਕੇ ਵਿੱਚ BSF ਜਵਾਨਾਂ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਭਾਰਤੀ ਸਰਹੱਦ ਵੱਲ ਵਧਦੇ ਦੇਖਿਆ। ਜਵਾਨਾਂ ਵੱਲੋਂ ਉਨ੍ਹਾਂ ਨੂੰ ਰੁਕਣ ਦੀ ਚੇਤਾਵਨੀ ਦਿੱਤੀ ਗਈ, ਪਰ ਉਹ ਪਿੱਛੇ ਨਹੀਂ ਹਟੇ। ਇਸ ਤੋਂ ਬਾਅਦ BSF ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋਵੇਂ ਘੁਸਪੈਠੀਏ ਮਾਰੇ ਗਏ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਪਾਕਿਸਤਾਨੀ ਨਾਗਰਿਕ ਸਨ। ਹਾਲਾਂਕਿ, ਇਸ ਘਟਨਾ ਸਬੰਧੀ BSF ਵੱਲੋਂ ਹਾਲੇ ਤੱਕ ਕੋਈ ਵਿਸਥਾਰਤ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਸੁਰੱਖਿਆ ਏਜੰਸੀਆਂ ਨੇ ਸਰਹੱਦੀ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ।

BSF ਦੇ ਮੁਤਾਬਕ, ਇੱਕ ਹੋਰ ਵਿਅਕਤੀ ਵੀ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਕੁਝ ਦੂਰੀ ਤੱਕ ਭਾਰਤੀ ਖੇਤਰ ਵਿੱਚ ਆ ਗਿਆ ਸੀ, ਪਰ ਫਾਇਰਿੰਗ ਤੋਂ ਬਾਅਦ ਘਬਰਾ ਕੇ ਵਾਪਸ ਪਾਕਿਸਤਾਨ ਵੱਲ ਭੱਜ ਗਿਆ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਅਤੇ ਨਿਗਰਾਨੀ ਜਾਰੀ ਹੈ।

ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਪਿਛਲੇ ਸਾਲਾਂ ਦੌਰਾਨ ਘੁਸਪੈਠ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਮਾਰਚ 2026 ਵਿੱਚ ਖੇਮਕਰਨ ਸੈਕਟਰ ਵਿੱਚ BSF ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ ਅਗਸਤ 2024 ਵਿੱਚ ਦਲ ਪਿੰਡ ਨੇੜੇ ਅਤੇ ਅਗਸਤ 2023 ਵਿੱਚ ਥੇਕਲਾਂ ਪਿੰਡ ਨੇੜੇ ਵੀ ਅਜਿਹੀਆਂ ਘਟਨਾਵਾਂ ਹੋਈਆਂ ਸਨ।

ਮਈ 2021 ਵਿੱਚ ਖਾਲੜਾ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਸੀ, ਜਦਕਿ ਫਰਵਰੀ 2021 ਵਿੱਚ ਫਿਰੋਜ਼ਪੁਰ ਸਰਹੱਦੀ ਇਲਾਕੇ ਵਿੱਚ ਇੱਕ ਘੁਸਪੈਠੀਏ ਕੋਲੋਂ ਹੈਰੋਇਨ ਅਤੇ ਹਥਿਆਰਾਂ ਨਾਲ ਸਬੰਧਤ ਸਮੱਗਰੀ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!