टॉप न्यूज़

USA ’ਚ ਪੰਜਾਬੀ ਨੌਜਵਾਨ ਦੀ ਮੌਤ

ਪਿੰਡ ’ਚ ਸੋਗ ਦੀ ਲਹਿਰ

ਅਮਰੀਕਾ ਤੋਂ ਪੰਜਾਬ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਇਲਾਕੇ ਅਧੀਨ ਪੈਂਦੇ ਪਿੰਡ ਸਿੱਧਵਾਂ ਬੇਟ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਗੁਰਲਾਲ ਸਿੰਘ ਉਰਫ਼ ਗੱਗਣਾ ਦੀ ਅਮਰੀਕਾ ਵਿੱਚ ਸੜਕ ਹਾਦਸੇ ਕਾਰਨ ਮੌਤ ਹੋ ਗਈ। ਗੁਰਲਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਮਿਲੀ ਜਾਣਕਾਰੀ ਮੁਤਾਬਕ ਗੁਰਲਾਲ ਸਿੰਘ ਉਰਫ਼ ਗੱਗਣਾ, ਪੁੱਤਰ ਚਮਕੌਰ ਸਿੰਘ ਅਤੇ ਬਲਜੀਤ ਕੌਰ, ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਨਾਲ ਅਮਰੀਕਾ ਵਿੱਚ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਨੇ ਦਮ ਤੋੜ ਦਿੱਤਾ।

ਗੁਰਲਾਲ ਸਿੰਘ ਦੀਆਂ ਦੋ ਭੈਣਾਂ ਕੈਨੇਡਾ ਵਿੱਚ ਰਹਿੰਦੀਆਂ ਹਨ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਡੂੰਘਾ ਸਦਮਾ ਦਿੱਤਾ ਹੈ। ਪਿੰਡ ਵਾਸੀ ਵੀ ਇਸ ਦੁਖਦਾਈ ਘਟਨਾ ਕਾਰਨ ਸਦਮੇ ਵਿੱਚ ਹਨ।

ਗੁਰਲਾਲ ਸਿੰਘ ਦੇ ਕਰੀਬੀ ਦੋਸਤ ਬੱਬੂ ਕਲਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫ਼ੋਨ ਰਾਹੀਂ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਮਿਲੀ। ਉਨ੍ਹਾਂ ਮੁਤਾਬਕ ਗੁਰਲਾਲ ਦੀ ਮੌਤ ਦੀ ਖ਼ਬਰ ਸੁਣ ਕੇ ਦੋਸਤਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਛਾ ਗਿਆ। ਉਨ੍ਹਾਂ ਦੱਸਿਆ ਕਿ ਗੁਰਲਾਲ ਸਿੰਘ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ।

ਇਸ ਦੁੱਖ ਦੀ ਘੜੀ ਵਿੱਚ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਕੁਲਵਿੰਦਰ ਸਿੰਘ ਚੰਦੀ, ਜਰਨੈਲ ਸਿੰਘ ਸਿੱਧੂ, ਸਾਬਕਾ ਬਲਾਕ ਸੰਮਤੀ ਮੈਂਬਰ ਹਮਨ ਕੁਮਾਰ ਟੀਟਾ ਅਤੇ ਗੁਰਪ੍ਰਤਾਪ ਸਿੰਘ ਸਫੀਪੁਰਾ ਸਮੇਤ ਕਈ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸਾਰਿਆਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!