टॉप न्यूज़

ਜਗਰਾਉਂ ‘ਚ ਪਟਾਕਾ ਫਟਣ ਕਾਰਨ 14 ਸਾਲਾ ਬੱਚੇ ਦੀ ਮੌਤ

ਜਗਰਾਉਂ ਵਿੱਚ ਦੀਵਾਲੀ ਦੀ ਰਾਤ ਪਟਾਕੇ ਚਲਾਉਂਦੇ ਸਮੇਂ ਵਾਪਰੇ ਦਰਦਨਾਕ ਹਾਦਸੇ ਵਿੱਚ 14 ਸਾਲਾ ਬੱਚੇ ਦੀ ਮੌਤ ਹੋ ਗਈ। ਛੱਤ ਉੱਤੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਪਟਾਕਾ ਬੱਚੇ ਦੀ ਗਰਦਨ ਕੋਲ ਫਟ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਹਸਪਤਾਲ ਲੈ ਕੇ ਪਹੁੰਚੇ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਜਾਣਕਾਰੀ ਅਨੁਸਾਰ ਦੀਵਾਲੀ ਵਾਲੀ ਰਾਤ ਕਰੀਬ 9 ਵਜੇ ਗਗਨ ਦੇ ਪਿਤਾ ਸੁਰੇਸ਼ ਕੁਮਾਰ ਆਪਣੇ ਪਰਿਵਾਰ ਸਮੇਤ ਨਵੀਂ ਆਬਾਦੀ, ਅਕਾਲਗੜ੍ਹ ਵਿਖੇ ਆਪਣੇ ਵੱਡੇ ਭਰਾ ਦੇ ਘਰ ਮੱਥਾ ਟੇਕਣ ਗਏ ਹੋਏ ਸਨ। ਇਸ ਦੌਰਾਨ ਘਰ ਦੀ ਛੱਤ ਉੱਤੇ ਬੱਚੇ ਪਟਾਕੇ ਚਲਾ ਰਹੇ ਸਨ।

ਇਸੇ ਦੌਰਾਨ ਗਗਨ ਨੇ ਇੱਕ ਪਟਾਕੇ ਨੂੰ ਅੱਗ ਲਗਾਈ, ਪਰ ਉਹ ਨਹੀਂ ਚੱਲਿਆ। ਜਦੋਂ ਉਹ ਦੁਬਾਰਾ ਪਟਾਕਾ ਚਲਾਉਣ ਲਈ ਉਸ ਦੇ ਨੇੜੇ ਗਿਆ ਤਾਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਪਟਾਕਾ ਗਗਨ ਦੀ ਗਰਦਨ ਕੋਲ ਫਟ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਡਿੱਗ ਪਿਆ।

ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰ ਤੁਰੰਤ ਗਗਨ ਨੂੰ ਸੁਧਾਰ ਸਥਿਤ ਸਰਬਜੀਤ ਹਸਪਤਾਲ ਲੈ ਕੇ ਪਹੁੰਚੇ। ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ, ਪਰ ਗੰਭੀਰ ਸੱਟਾਂ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਜਿਸ ਘਰ ਵਿੱਚ ਕੁਝ ਸਮਾਂ ਪਹਿਲਾਂ ਦੀਵਾਲੀ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਉੱਥੇ ਹੁਣ ਮਾਤਮ ਛਾ ਗਿਆ ਹੈ। ਇਕਲੌਤੇ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!