
ਪੰਜਾਬ ਦੀ ਸਿਆਸਤ ਵਿਚ ਵੱਡਾ ਉਲਟਫੇਰ ਹੁੰਦਾ ਦਿਖਾਈ ਦੇ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਤੋਂ ਕੱਲ੍ਹ ਅਸਤੀਫਾ ਦੇਣ ਵਾਲੇ ਦੋ ਵਿਧਾਇਕ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਦਾਮਨ ਗਲੇਹਾ ਕਰ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅੱਜ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਸਕਦੇ ਹਨ।


